ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਬੀਬੀ ਭਗਵਾਨ ਕੌਰ ਸੂਰਜ ਨਗਰ ਟੀਚਰ ਕਲੌਨੀ ਮੋਗਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਸਮੂਹ ਮੁਹੱਲਾ ਨਿਵਾਸੀਆਂ, ਸੰਗਤਾਂ ਤੇ ਪ੍ਰਬੰਧਕ ਕਮੇਟੀ ਦੀ ਸੇਵਾ ਤੇ ਸਹਿਯੋਗ ਨਾਲ ਕਰਵਾਏ ਗਏ | ਜਿਸ ਦੌਰਾਨ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਤੇ ਤਿੰਨ ਦਿਨ ਅੰਮਿ੍ਤ ਵੇਲੇ ਤੇ ਸ਼ਾਮ ਸਮੇਂ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲੇ | ਇਸ ਦੌਰਾਨ ਬਾਬਾ ਰਵਿੰਦਰ ਸਿੰਘ ਜੋਨੀ ਤਖਾਣਵੱਧ ਵਾਲਿਆਂ ਦੇ ਜਥੇ ਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਜੀਤ ਸਿੰਘ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਬਚਨਾਂ ਦੀ ਸਾਂਝ ਪਾਈ | ਅੰਤ 'ਚ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ ਗਈ |
ਇਸ ਮੌਕੇ ਮੁੱਖ ਸੇਵਾਦਾਰ ਜਗਜੀਤ ਸਿੰਘ ਜੱਗਾ, ਜ. ਸਕੱਤਰ ਮਹਿੰਦਰ ਸਿੰਘ ਬਰਾੜ, ਸਰਕਰਨ ਸਿੰਘ ਕੈਸ਼ੀਅਰ, ਹਰਜੀਤ ਸਿੰਘ ਗਿੱਲ, ਸ਼ਮਸ਼ੇਰ ਸਿੰਘ ਸੋਢੀ, ਗੁਰਮੀਤ ਸਿੰਘ ਚੀਮਾ, ਰਣਬੀਰ ਸਿੰਘ ਲਾਲੀ, ਹਰਬੰਸ ਸਿੰਘ ਗਿੱਲ, ਨਿਰਮਲ ਸਿੰਘ ਕੋਰੇਵਾਲਾ, ਰਜਿੰਦਰ ਸਿੰਘ ਡੱਲਾ, ਸੁਖਦੇਵ ਸਿੰਘ, ਕੁਲਵੰਤ ਸਿੰਘ, ਛਿੰਦਰਪਾਲ ਸਿੰਘ ਛਿੰਦਾ, ਦਲਜੀਤ ਸਿੰਘ, ਹਰੀ ਸਿੰਘ, ਮੋਹਨ ਲਾਲ ਸ਼ਰਮਾ, ਸਰਬਜੀਤ ਕੌਰ, ਸੁਰਿੰਦਰ ਕੌਰ, ਜਸਪਾਲ ਕੌਰ, ਰੇਖਾ ਰਾਣੀ, ਸੁਰਜੀਤ ਕੌਰ, ਸੁਖਚੈਨਜੀਤ ਕੌਰ ਗਿੱਲ ਆਦਿ ਹਾਜ਼ਰ ਸੀ |
• ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ-ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਹਜੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਕਥਾਵਾਚਕ ਭਾਈ ਅਰਜਿੰਦਰ ਸਿੰਘ ਤੇ ਗਿਆਨੀ ਗੁਰਮੇਲ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹੋਈ ਸ਼ਹੀਦੀ ਬਾਰੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਪ੍ਰਧਾਨ ਮਹਿੰਦਰ ਸਿੰਘ ਮਾਨ ਵਲੋਂ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਸਰਪੰਚ ਪਿ੍ੰਸ ਚਾਵਲਾ, ਪ੍ਰਧਾਨ ਮੇਹਰ ਸਿੰਘ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਈਸ਼ਵਰ ਸਿੰਘ ਆੜ੍ਹਤੀਆ, ਮਾਸਟਰ ਸੁਦਰਸ਼ਨ ਸਿੰਘ ਮਾਨ, ਕੰਤਾ ਭਿੰਡਰ, ਜੇ.ਈ. ਗੁਰਵਿੰਦਰ ਸਿੰਘ ਲਾਡੀ, ਦਰਸ਼ਨ ਸਿੰਘ ਮਾਨ, ਜਸਪ੍ਰੀਤ ਸਿੰਘ ਜੱਸੀ, ਗੁਰਮੇਲ ਸਿੰਘ ਕਲਸੀ ਫ਼ਰਨੀਚਰ ਗੈਲਰੀ ਵਾਲੇ, ਗੁਰਮੀਤ ਸਿੰਘ ਲਾਡੀ, ਰਾਮ ਰਤਨ ਸਿੰਘ ਆਦਿ ਹਾਜ਼ਰ ਸਨ |
• ਖੱਤਰੀ ਸਭਾ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ-ਮੋਗਾ, (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਦੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਤੇ ਪ੍ਰਧਾਨ ਡਾ. ਐਮ.ਐਲ. ਜੈਦਕਾ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਾਂ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ | ਇਸ ਮੌਕੇ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਵਲੋਂ ਧਰਮ ਦੀ ਰੱਖਿਆ ਤੇ ਸਮਾਜ ਸੇਵਾ ਦੇ ਦਰਸਾਏ ਰਸਤੇ 'ਤੇ ਚੱਲਣ ਦਾ ਸੰਕਲਪ ਲਿਆ | ਇਸ ਮੌਕੇ ਖੱਤਰੀ ਸਭਾ ਦੇ ਮੈਂਬਰਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਅਨੁਯਾਈਆਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਸ਼ਹਾਦਤਾਂ ਲਈ ਵੀ ਉਨ੍ਹਾਂ ਨੂੰ ਯਾਦ ਕੀਤਾ | ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗਿ੍ਫ਼ਤਾਰੀ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਤੇ ਵਿਸਥਾਰ ਵਿਚ ਚਰਚਾ ਕੀਤੀ | ਬਲਜਿੰਦਰ ਸਿੰਘ ਸਹਿਗਲ ਨੇ ਦੱਸਿਆ ਕਿ ਗੁਰੂ ਜੀ ਨੇ ਮਨੁੱਖੀ ਹੱਕਾਂ ਤੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕੀਤੀ | ਇਸ ਮੌਕੇ ਚੇਅਰਮੈਨ ਵਿਜੇ ਧੀਰ ਐਡਵੋਕੇਟ ਤੇ ਪ੍ਰਧਾਨ ਡਾਕਟਰ ਐਮ.ਐਲ. ਜੈਦਕਾ ਨੇ ਕਿਹਾ ਕਿ ਗੁਰੂ ਜੀ ਨੇ ਹੰਕਾਰ ਤੇ ਲਾਲਸਾ ਦੀਆਂ ਭਾਵਨਾਵਾਂ ਨੂੰ ਤਿਆਗ ਕੇ ਸਬਰ, ਸੰਤੋਖ ਤੇ ਨਿਰਲੇਪਤਾ ਦੀਆਂ ਭਾਵਨਾਵਾਂ ਮਨਾ ਵਿਚ ਵਸਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਅਨੀਤਾ ਮਹਿਤਾ, ਸੁਮਨ ਵਿਜ, ਨੀਲਮ ਜੈਦਕਾ, ਰੀਮਾ ਰਾਣੀ ਖੰਨਾ, ਕਾਜਲ ਕਪੂਰ, ਵਿਜੇ ਕਪੂਰ, ਜ਼ਿਲ੍ਹਾ ਪ੍ਰਧਾਨ ਨਰੋਤਮ ਪੁਰੀ, ਜਗਜੀਵ ਧੀਰ, ਹਰਪ੍ਰੀਤ ਸਿੰਘ ਸਹਿਗਲ, ਜਸਵੀਰ ਸਿੰਘ ਸਹਿਗਲ, ਜਸਵੰਤ ਦਾਨੀ, ਸਰਬਜੀਤ ਮੈਂਗੀ, ਸੰਜੀਵ ਕੌੜਾ, ਰਕੇਸ਼ ਸਿਤਾਰਾ, ਆਦੇਸ਼ ਇੰਦਰ ਸਿੰਘ, ਮਹੇਸ਼ ਇੰਦਰ ਸਿੰਘ, ਰਕੇਸ਼ ਵਰਮਾ, ਰਕੇਸ਼ ਬੁੱਗੀ, ਮਨੋਜ ਜੈਸਵਾਲ, ਜਗਜੀਵ ਧੀਰ, ਵਰਿੰਦਰ ਸਿੰਘ, ਰਜੇਸ਼ ਕੋਛੜ, ਵਿਕਾਸ ਕਪੂਰ, ਸੰਦੀਪ ਕੱਕੜ, ਸੁਭਾਸ਼ ਉੱਪਲ, ਸੁਸ਼ੀਲ ਸਿਆਲ, ਰਜੇਸ਼ ਖੰਨਾ, ਨਰੇਸ਼ ਧੀਰ, ਨਿਸੀ ਰਕੇਸ਼ ਵਿਜ, ਅਜੇ ਸੱਚਰ, ਸੁਮਨ ਕਾਂਤ ਵਿਜ, ਵੀ.ਪੀ. ਸੇਠੀ, ਅਸ਼ੋਕ ਕਾਲੀਆ, ਦਿਨੇਸ਼ ਰਿਹਾਨ, ਪਵਨ ਕਪੂਰ, ਸੰਜੀਵ ਕੌੜਾ, ਸੁਧੀਰ ਕੋਹਲੀ, ਰਜਿੰਦਰ ਕੋਹਲੀ, ਵਿਪਿਨ ਲੂੰਬਾ, ਡਾ. ਵਿਜੇ ਉੱਪਲ ਹਾਜ਼ਰ ਸਨ |
• ਡੇਰਾ ਸਮਾਧਾਂ ਅਜੀਤਵਾਲ ਵਿਖੇ ਸ਼ਹੀਦੀ ਦਿਹਾੜੇ 'ਤੇ ਤਿੰਨ ਦਿਨਾਂ ਸਮਾਗਮ ਹੋਏ-ਅਜੀਤਵਾਲ, (ਹਰਦੇਵ ਸਿੰਘ ਮਾਨ)-ਨਿਰਮਲ ਆਸ਼ਰਮ ਡੇਰਾ ਸਮਾਧਾਂ ਅਜੀਤਵਾਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੀ ਸੇਵਾ ਤੇ ਸਹਿਯੋਗ ਨਾਲ ਕਰਵਾਏ ਗਏ | ਅਖੰਡ ਪਾਠ ਦੇ ਭੋਗ ਸਮੇਂ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਨੇ ਸਰਬੱਤ ਦੀ ਭਲੇ ਦੀ ਅਰਦਾਸ ਕੀਤੀ ਤੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਬਚਨਾਂ ਦੀ ਸਾਂਝ ਪਾਈ
ਅਸਥਾਨ ਦੇ ਹਜ਼ੂਰੀ ਰਾਗੀ ਜਥੇ ਭਾਈ ਬਿਕਰਮ ਸਿੰਘ, ਭਾਈ ਪਰਮਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ | ਉਪਰੰਤ ਭਾਈ ਹਰਚਰਨ ਸਿੰਘ ਨੇ ਗੁਰੂ ਸਾਹਿਬ ਦੀ ਜੀਵਨੀ ਅਤੇ ਸ਼ਹੀਦੀ ਦੇ ਵਰਤਾਰੇ ਨੂੰ ਵਿਸਥਾਰ ਅਤੇ ਭਾਵੁਕਤਾ ਨਾਲ ਸੰਗਤਾਂ ਨਾਲ ਸਾਂਝਾ ਕੀਤਾ | | ਸਮਾਗਮਾਂ ਦੌਰਾਨ ਵੱਡੀ ਗਿਣਤੀ ਨਗਰ ਤੇ ਇਲਾਕਾ ਵਾਸੀ ਸੰਗਤਾਂ ਨੇ ਹਾਜ਼ਰੀਆਂ ਲਗਵਾਈਆਂ |
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ <br/>
ਅਜੀਤ ਡੈਸਕ
26-11-2025