ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਅਸੀਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਬਲੀਦਾਨ ਦਿਵਸ ਮਨਾ ਕੇ ਹਟੇ ਹਾਂ ਤੇ ਸੂਬੇ ਦੀ 'ਆਪ' ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਜੋ ਪੰਜਾਬ ਭਰ ਵਿਚ ਹੀ ਇਸ ਸ਼ਤਾਬਦੀ ਨੂੰ ਮਨਾਇਆ ਗਿਆ ਤੇ ਸਮੁੱਚੀ ਪੰਜਾਬ ਸਰਕਾਰ ਨੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ 350 ਵਾਂ ਬਲੀਦਾਨ ਦਿਵਸ ਮਨਾਉਣਾ ਸਰਕਾਰ ਦਾ ਅਤੀ ਸਲਾਹੁਣਯੋਗ ਉਪਰਾਲਾ ਹੋ ਨਿਬੜਿਆ | ਇਹ ਪ੍ਰਗਟਾਵਾ ਸਾਬਕਾ ਕੌਂਸਲਰ ਤੇ ਜ਼ਿਲ੍ਹਾ ਮੀਡੀਆ ਇੰਚਾਰਜ ਤੇ ਆਪ ਪਾਰਟੀ ਦੇ ਬੁਲਾਰੇ ਗੁਰਮਿੰਦਰਜੀਤ ਸਿੰਘ ਬਬਲੂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਧਾਨ ਸਭਾ ਦੀ ਬਜਾਏ ਜੋ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਇਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਭ ਤੋਂ ਉਚੀ ਤੇ ਸੁੱਚੀ ਸ਼ਰਧਾਂਜਲੀ ਹੈ |