25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨਸੀਬ ਸੰਧੂਆਂ ਵਾਲਾ ਦੇ ਗ੍ਰਹਿ ਪੱੁਜੇ

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਜਨਰਲ ਸਕੱਤਰ ਨਸੀਬ ਸਿੰਘ ਸੰਧੂਆਂ ਵਾਲਾ ਜੋ ਕਿ ਹੁਣੇ ਹੁਣੇ ਕੈਨੇਡਾ ਤੋਂ ਪਿੰਡ ਪਰਤੇ ਹਨ, ਦੇ ਗ੍ਰਹਿ ਪਿੰਡ ਸੰਧੂਆਂ ਵਾਲਾ ਵਿਖੇ ਪੁੱਜੇ ਜਿੱਥੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਨਸੀਬ ਸਿੰਘ ਸੰਧੂਆਂ ਵਾਲਾ ਨੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਨਸੀਬ ਸਿੰਘ ਸੰਧੂਆਂ ਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦਾ ਪਰਿਵਾਰ ਦਿਨੋਂ-ਦਿਨ ਵੱਡਾ ਤੇ ਮਜ਼ਬੂਤ ਹੋ ਰਿਹਾ ਹੈ ਤੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਕਿਉਂਕਿ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ, ਹੋਰ ਕੋਈ ਵੀ ਸਰਕਾਰ ਨਹੀਂ ਕਰ ਸਕੀ ਤੇ ਅੱਜ 'ਆਪ' ਪਾਰਟੀ ਦੀ ਸਰਕਾਰ ਸਮੇਂ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ ਕਿਉਂਕਿ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਦੀ ਸਰਕਾਰ ਅਖਵਾਉਣ ਵਾਲੇ ਖ਼ਾਸ ਬਣ ਕੇ ਬਹਿ ਗਏ | ਸੰਧੂਆਂ ਵਾਲਾ ਨੇ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਜਿੱਤਣ ਲਈ ਸਰਕਾਰ ਨੇ ਸਰਕਾਰੀ ਤੰਤਰ ਤੇ ਲੋਕਾਂ ਨੂੰ ਧਮਕਾ ਕੇ, ਅਕਾਲੀ ਦਲ ਦੇ ਪੰਚਾਂ ਸਰਪੰਚਾਂ 'ਤੇ ਝੂਠੇ ਪਰਚੇ ਦਰਜ ਕਰ ਕੇ ਚੋਣ ਜਿੱਤੀ ਹੈ | ਇਸ ਮੌਕੇ ਪ੍ਰੀਤਮ ਸਿੰਘ, ਬਲਦੇਵ ਸਿੰਘ, ਮੰਦਰ ਸਿੰਘ ਸੰਧੂ, ਰਣਜੋਧ ਸਿੰਘ, ਸੁਖਜਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਨਵੀਨ ਸੂਦ ਕਲੀਨਿਕ ਤੇ ਮੁਫ਼ਤ ਹੱਡੀਆਂ ਦੀ ਜਾਂਚ ਦਾ ਕੈਂਪ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਸ੍ਰੀ ਗੁਰੂ ਤੇਗ ਬਹਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।