ਨਿਹਾਲ ਸਿੰਘ ਵਾਲਾ, 25 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਕਰਵਾਇਆ ਗਿਆ ਜਿਸ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ | ਇਸ ਸਮੇਂ ਕਰਵਾਏ ਦਸਤਾਰ ਸਜਾਉਣ ਮੁਕਾਬਲੇ ਦੇ ਜੂਨੀਅਰ ਵਰਗ 'ਚ ਰਣਵੀਰ ਸਿੰਘ, ਜੈਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸੀਨੀਅਰ ਵਰਗ 'ਚ ਜਗਸੀਰ ਸਿੰਘ, ਬੀਰਦਵਿੰਦਰ ਸਿੰਘ ਤੇ ਹਰਭਜਨ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਕਵੀਸ਼ਰੀ ਗਾਇਣ 'ਚ ਕਰਨਵੀਰ ਸਿੰਘ, ਤਨਵੀਰ ਕੌਰ, ਮੁਸਕਾਨ ਕੌਰ ਤੇ ਵਰਿੰਦਰ ਸਿੰਘ ਦੀਆਂ ਟੀਮਾਂ ਮੋਹਰੀ ਰਹੀਆਂ | ਗੀਤ ਮੁਕਾਬਲੇ 'ਚ ਹਰਸਿਮਰਤ ਕੌਰ, ਗੁਰਨੂਰ ਕੌਰ, ਵਰਿੰਦਰ ਸਿੰਘ, ਜਸਪਿੰਦਰ ਸਿੰਘ, ਮਨਿੰਦਰਜੀਤ ਕੌਰ, ਬਲਜਿੰਦਰ ਕੌਰ ਤੇ ਜਸਪਿੰਦਰ ਸਿੰਘ ਦੀਆਂ ਟੀਮਾਂ ਨੇ ਧਾਕ ਜਮਾਈ | ਕਵਿਤਾ ਉਚਾਰਣ ਮੁਕਾਬਲੇ 'ਚ ਨਮਨਦੀਪ ਕੌਰ, ਜਾਨਵੀ ਮਾਥੁਰ, ਜਸਪ੍ਰੀਤ ਕੌਰ, ਰਾਜਿੰਦਰ ਕੌਰ, ਸਪਨਦੀਪ ਕੌਰ, ਜਸਕਰਨ ਸਿੰਘ, ਲਖਵੀਰ ਸਿੰਘ ਤੇ ਰੁਪਿੰਦਰ ਕੌਰ ਦੀ ਚੜ੍ਹਤ ਰਹੀ | ਮੰਚ ਸੰਚਾਲਕ ਦੇ ਫ਼ਰਜ਼ ਹਰਪ੍ਰੀਤ ਕੌਰ ਤੇ ਸਰਬਜੀਤ ਕੌਰ ਨੇ ਬਾਖ਼ੂਬੀ ਨਿਭਾਏ ਜਦ ਕਿ ਨਵਦੀਪ ਕੌਰ ਤੇ ਅਰਵਿੰਦਰ ਸਿੰਘ ਨੇ ਸਟੇਜ ਸਜਾਉਣ ਦੀ ਸੇਵਾ ਸ਼ਾਨਦਾਰ ਢੰਗ ਨਾਲ ਨਿਭਾਈ | ਇਸ ਸਮੇਂ ਬੋਲਦਿਆਂ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ, ਜਸਪ੍ਰੀਤ ਸਿੰਘ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਨੌਵੇਂ ਪਾਤਸ਼ਾਹ ਦੇ ਜੀਵਨ, ਸਿੱਖਿਆਵਾਂ ਤੇ ਸ਼ਹਾਦਤ ਸਮੇਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਘਨੱਈਆ ਜੀ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਭਰਵੀਂ ਰੌਸ਼ਨੀ ਪਾਈ |