ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ | ਟਿਕਟਾਂ ਪੂਰੀ ਜ਼ਿੰਮੇਵਾਰੀ ਨਾਲ ਕੀਤੀਆਂ ਜਾਂਦੀਆਂ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ ਕਲਾਸਾਂ ਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀਆਂ ਨੂੰ ਆਈਲਟਸ ਵੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਅੰਗਰੇਜ਼ੀ 'ਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੁਫ਼ਤ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਸੰਸਥਾ 'ਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ | ਸੰਸਥਾ ਦੀ ਟੀਮ ਸਟੱਡੀ ਵੀਜ਼ਾ ਲਈ ਕਾਲਜ ਤੇ ਸਹੀ ਕੋਰਸ ਦੀ ਚੋਣ ਕਰਨ 'ਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਸੰਸਥਾ ਦੁਆਰਾ ਹਰ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਂਦਾ ਹੈ | ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ |