ਸਮਾਧ ਭਾਈ, 25 ਨਵੰਬਰ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ (ਮੋਗਾ) ਦੇ ਕਿ੍ਕਟ ਕੋਚ ਲਖਵਿੰਦਰ ਬਰਾੜ ਨੇ ਦੱਸਿਆ ਕਿ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਕਿ੍ਕਟ ਖਿਡਾਰੀ ਸਾਗਰ ਈਸ਼ਵਰ ਖੱਤਰੀ ਤੇ ਹਰੀਸ਼ ਕੁਮਾਰ ਦੀ ਕਿ੍ਕਟ ਕੂਚ ਬਿਹਾਰ ਟਰਾਫ਼ੀ 'ਚ ਪੰਜਾਬ ਦੀ ਟੀਮ ਲਈ ਚੋਣ ਹੋਈ ਹੈ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਇਹ ਦੋਨੋਂ ਖਿਡਾਰੀ ਬਹੁਤ ਹੀ ਮਿਹਨਤੀ ਹਨ ਤੇ ਸਕੂਲ ਟੂਰਨਾਮੈਂਟਾਂ 'ਚ ਇਨ੍ਹਾਂ ਦਾ ਪ੍ਰਦਰਸ਼ਨ ਹਮੇਸ਼ਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਕੋਚ ਬਰਾੜ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਇਹ ਖਿਡਾਰੀ ਹੋਰ ਬੁਲੰਦੀਆਂ ਨੂੰ ਛੂਹਣ | ਇਸ ਮੌਕੇ ਚੇਅਰਪਰਸਨ ਮੈਡਮ ਰਣਧੀਰ ਕੌਰ, ਡਾਇਰੈਕਟਰ ਕੋਹਿਨੂਰ ਸਿੱਧੂ, ਪਿ੍ੰਸੀਪਲ ਸ਼ਸ਼ੀਕਾਂਤ, ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ, ਇਗਜ਼ਾਮੀਨੇਸ਼ਨ ਇੰਚਾਰਜ ਦਮਨਜੋਤ ਕੌਰ, ਜੂਨੀਅਰ ਕੁਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੁਆਰਡੀਨੇਟਰ ਕਰਮਜੀਤ ਕੌਰ, ਕਿੰਡਰਗਾਰਟਨ ਕੁਆਰਡੀਨੇਟਰ ਮੋਨਿਕਾ ਚਲਾਣਾ, ਹਾਊਸ ਕੁਆਰਡੀਨੇਟਰ ਹਰਜਿੰਦਰ ਸਿੰਘ ਸਪੋਰਟਸ ਕੁਆਰਡੀਨੇਟਰ ਬੇਅੰਤ ਸਿੰਘ, ਆਈ.ਟੀ. ਕੁਆਰਡੀਨੇਟਰ ਗੁਰਵਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਕਿ੍ਕਟ ਕੋਚ ਲਖਵਿੰਦਰ ਬਰਾੜ ਤੇ ਅਰਸ਼ਦੀਪ ਸਿੰਘ ਤੇ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ |