26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣਾ ਸ਼ਲਾਘਾਯੋਗ ਫ਼ੈਸਲਾ-ਚੇਅਰਮੈਨ ਮਧੇਕੇ <br/>

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀਦਾਸ ਜੀ ਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਅਧੀਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਲਈ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ ਜਿਸ 'ਚ ਸਿੱਖ ਸੰਗਤਾਂ ਦੀ ਲੰਮੇ ਸਮੇਂ ਤੋਂ ਪੰਜਾਬ ਵਿਚਲੇ ਤਿੰਨ ਤਖ਼ਤ ਸਾਹਿਬ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਮਤਾ ਪਾਸ ਕਰਕੇ ਸ੍ਰੀ ਅੰਮਿ੍ਤਸਰ ਸਾਹਿਬ ਦਾ ਗਲਿਆਰਾ, ਤਲਵੰਡੀ ਸਾਬੋ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ | ਚੇਅਰਮੈਨ ਮਧੇਕੇ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲ ਪੰਜਾਬ ਵਿਚ ਸੱਤਾ ਭੋਗੀ ਹੈ | ਅਕਾਲੀ ਦਲ ਤਾਂ ਸਰਕਾਰ ਵੀ ਪੰਥ ਦੀਆਂ ਵੋਟਾਂ ਨਾਲ ਬਣਾਉਣਾ ਰਿਹਾ ਹੈ ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਕਾਰਜ ਨੂੰ ਅਣਗੌਲੇ ਕਰੀ ਰੱਖਿਆ ਪਰ ਪੰਜਾਬ ਦੀ ਮਾਨ ਸਰਕਾਰ ਨੇ ਇਹ ਮਤਾ ਪਾਸ ਕਰਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ ਹੈ |

ਪਿਛਲੀ ਖ਼ਬਰ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਨੇ ਕਰਵਾਇਆ ਸੱਭਿਆਚਾਰਕ ਮੇਲਾ <br/> ਅਗਲੀ ਖ਼ਬਰ ਕੂਚ ਬਿਹਾਰ ਟਰਾਫ਼ੀ ਲਈ ਕਲੇਰ ਸਕੂਲ ਦੇ 2 ਵਿਦਿਆਰਥੀਆਂ ਦੀ ਪੰਜਾਬ ਕਿ੍ਕਟ ਟੀਮ 'ਚ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।