ਨੱਥੂਵਾਲਾ ਗਰਬੀ, 25 ਨਵੰਬਰ (ਨਵਦੀਪ ਸਿੰਘ)-ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਇਲਾਕੇ ਦੀ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੇ ਐਸ. ਐਮ.ਡੀ. ਵਰਲਡ ਸਕੂਲ ਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸੰਸਥਾ ਵਲੋਂ ਸੱਦਾ ਪੱਤਰ ਭੇਜਿਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ ਗਈ | ਐਸ.ਐਮ.ਡੀ. ਵਰਲਡ ਸਕੂਲ ਦੇ ਪਿ੍ੰਸੀਪਲ ਐਚ. ਐਸ. ਸਾਹਨੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਤੇ ਪਤਵੰਤੇ ਸੱਜਣਾਂ ਨੂੰ ਸਮਾਗਮ ਤੇ ਪਹੁੰਚਣ ਲਈ ਜੀ ਆਇਆ ਆਖਿਆ | ਸਮਾਗਮ 'ਚ ਨਰਸਰੀ ਜਮਾਤ ਤੋਂ ਲੈ ਕੇ ਪੰਜਵੀ ਤੱਕ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਤੇ ਸਾਡੇ ਸਮਾਜ ਵਿੱਚ ਰਿਸ਼ਤਿਆਂ ਨੂੰ ਦੂਰ ਕਰ ਰਹੀ ਮੋਬਾਈਲ ਦੀ ਹੋ ਰਹੀ ਦੁਰਵਰਤੋਂ ਬਾਰੇ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਬੱਚਿਆਂ ਵਲੋਂ ਨਸ਼ਿਆਂ ਕਰਕੇ ਬਰਬਾਦ ਹੋ ਰਹੀ ਨੌਜਵਾਨੀ ਨੂੰ ਸੇਧ ਦੇਣ ਲਈ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸੇ ਤਰ੍ਹਾਂ ਵਾਤਾਵਰਨ ਨਾਲ ਸੰਬੰਧਿਤ ਰੁੱਖਾਂ ਦੀ ਹੋ ਰਹੀ ਕਟਾਈ ਨੂੰ ਰੋਕਣ ਲਈ ਨੰਨੇ ਮੁੰਨੇ ਬੱਚਿਆਂ ਵਲੋਂ ਬਹੁਤ ਹੀ ਪਿਆਰੇ ਗੀਤ ਰਾਹੀਂ ਸਮਾਜ ਨੂੰ ਸੁਨੇਹਾ ਦਿੱਤਾ ਗਿਆ | ਉਪਰੰਤ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਮਲਕੀ ਕੀਮਾ ਗਾਣੇ ਤੇ ਲੋਕ ਨਾਚ ਪੇਸ਼ ਕੀਤਾ ਗਿਆ | ਇਸ ਤਰ੍ਹਾਂ ਬੱਚਿਆ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਇਸ ਮੇਲੇ ਦਾ ਖੂਬ ਆਨੰਦ ਮਾਣਿਆ ਗਿਆ | ਇਸ ਮੌਕੇ ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸੰਜੀਵ ਕੁਮਾਰ ਡੀ.ਐਸ.ਪੀ. ਕੋਟਕਪੂਰਾ, ਨਰਿੰਦਰ ਬੈੜ ਚੇਅਰਮੈਨ ਬਾਬਾ ਮਿਲਕ, ਭਾਰਤ ਬਹਿਲ ਮੈਨੇਜਰ ਐਚ.ਡੀ.ਐਫ.ਸੀ. ਬੈਂਕ ਪੰਜਗਰਾਈਾ ਕਲਾਂ, ਲੈਕਚਰਾਰ ਮਨੋਜ ਕੁਮਾਰ ਤੇ ਰੌਬਿਨ ਅਰੋੜਾ, ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ, ਡਿਪਟੀ ਡਾਇਰੈਕਟਰ ਸੰਦੀਪ ਥਾਪਰ, ਪ੍ਰਬੰਧਕ ਮੈਡਮ ਮੇਘਾ ਥਾਪਰ, ਗੁਰਪ੍ਰੀਤ ਕੌਰ ਥਾਪਰ, ਪਿ੍: ਹਰਮੋਹਨ ਸਿੰਘ ਸਾਹਨੀ, ਪਿ੍ੰ. ਮੈਡਮ ਰੇਣੁਕਾ, ਕੈਂਪਸ ਇੰਚਾਰਜ ਮਨਜੀਤ ਕੌਰ ਆਦਿ ਹਾਜ਼ਰ ਸਨ |