27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕੇਂਦਰ ਸਰਕਾਰਾਂ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਰਹੀਆਂ-ਡਿੱਖ <br/>

ਅਜੀਤ ਡੈਸਕ 26-11-2025
ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਟੇਟ ਡੈਲੀਗੇਟ ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਕੇਂਦਰ ਸਰਕਾਰਾਂ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਰਹੀਆਂ ਹਨ ਤੇ ਇਹ ਰੁਝਾਨ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਕੇਂਦਰ ਸਰਕਾਰ ਹੁਣ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ 131 ਸੰਵਿਧਾਨਿਕ ਸੋਧ ਦੀ ਤਿਆਰੀ ਕਰ ਰਹੀ ਹੈ | ਇਸ ਤੋਂ ਇਲਾਵਾ ਪੰਜਾਬ ਤੋਂ ਦਰਿਆਈ ਪਾਣੀ ਖੋਹਣ ਲਈ ਵੀ ਕੇਂਦਰ ਸਰਕਾਰ ਪੱਬਾਂ ਭਾਰ ਹੈ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਤੇ ਕਬਜ਼ਾ ਕਰਨ ਦੀਆਂ ਸਕੀਮਾਂ ਘੜੀਆਂ ਜਾ ਰਹੀਆਂ ਹਨ ਤੇ ਇਹ ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ 'ਤੇ ਡਾਕਾ ਹੈ | ਦੀਵਾਨ ਸਿੰਘ ਡਿੱਖ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਆਪਣੇ ਹੱਕਾਂ ਲਈ ਸੰਘਰਸ਼ ਕੀਤੇ ਤੇ ਵੱਡੀਆਂ ਲੜਾਈਆਂ ਲੜਕੇ ਜਿੱਤ ਪ੍ਰਾਪਤ ਕੀਤੀ ਤੇ ਠੀਕ ਉਸੇ ਤਰ੍ਹਾਂ ਪੰਜਾਬ ਦੇ ਉੱਕਤ ਵਿਰਾਸਤੀ ਅਦਾਰਿਆਂ ਨੂੰ ਬਚਾਉਣ ਲਈ ਪੰਜਾਬੀ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਨੂੰ ਮੁੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵੀਇੰਦਰ ਸਿੰਘ ਦੀ ਅਗਵਾਈ ਵਿਚ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਨੇ ਕਰਵਾਇਆ ਸੱਭਿਆਚਾਰਕ ਮੇਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।