27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 26-11-2025
ਫ਼ਤਿਹਗੜ੍ਹ ਪੰਜਤੂਰ, (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ, ਉਪਦੇਸ਼ਾਂ, ਦਿ੍ੜ ਨਿਸ਼ਚੇ ਤੇ ਮਨੁੱਖਤਾ ਲਈ ਕੀਤੇ ਬਲੀਦਾਨ ਨੂੰ ਵੱਖ-ਵੱਖ ਤਰੀਕਿਆਂ ਨਾਲ ਦੱਸਿਆ ਗਿਆ | ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਐਮ.ਡੀ. ਸ਼੍ਰੀਮਤੀ ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਉਚੇਚੇ ਤੌਰ 'ਤੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਧਰਮ, ਮਾਨਵਤਾ, ਸਿਧਾਂਤਾਂ ਲਈ ਸ਼ਹੀਦ ਹੋਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਥਾਨ ਸਿੱਖ ਧਰਮ ਵਿਚ ਵਿਸ਼ੇਸ਼ ਮਹੱਤਵ ਰੱਖਦਾ ਹੈ | ਉਨ੍ਹਾਂ ਦੱਸਿਆ ਕਿ ਸਾਨੂੰ ਸਭ ਨੂੰ ਗੁਰੂ ਜੀ ਦੇ ਦੱਸੇ ਮਾਰਗ ਅਰਥਾਤ ਸੱਚ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏੇ ਅਗਲੀ ਖ਼ਬਰ ਕੇਂਦਰ ਸਰਕਾਰਾਂ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਰਹੀਆਂ-ਡਿੱਖ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।