27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦੇ ਪਾਠ ਕਰਵਾਏੇ

ਅਜੀਤ ਡੈਸਕ 26-11-2025
ਸਮਾਧ ਭਾਈ, 25 ਨਵੰਬਰ (ਜਗਰੂਪ ਸਿੰਘ ਸਰੋਆ)-ਮਲੂਕਾ ਪਬਲਿਕ ਸਕੂਲ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਪਾਠ ਦੀ ਸ਼ੁਰੂਆਤ ਗੁਰਬਾਣੀ ਦੇ ਮਧੁਰਤਾ ਭਰੇ ਸਲੋਕਾਂ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਸ਼ਾਂਤੀ ਤੇ ਆਤਮਿਕ ਚਾਨਣ ਨਾਲ ਰੌਸ਼ਨ ਕਰ ਦਿੱਤਾ | ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ, ਦੂਰ-ਦਰਸ਼ਤਾ ਤੇ ਮਨੁੱਖਤਾ ਲਈ ਉਨ੍ਹਾਂ ਦੇ ਅਦਭੁਤ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ | ਬੱਚਿਆਂ ਵਲੋਂ ਪੇਸ਼ ਕੀਤੀ ਗਈ ਧਾਰਮਿਕ ਕਵਿਤਾ ਵਿਚਾਰਾਂ ਆਦਿ ਨੇ ਸਭ ਦਾ ਮਨ ਛੂਹ ਲਿਆ | ਇਸ ਸਮੇਂ ਅਕੈਡਮਿਕ ਡਾਇਰੈਕਟਰ ਮਿਸਿਜ਼ ਨਵਜੋਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਹਿੰਮਤ, ਸਹਿਣਸ਼ੀਲਤਾ ਤੇ ਸਚਾਈ ਦੇ ਮਾਰਗ 'ਤੇ ਤੁਰਨ ਲਈ ਪ੍ਰੇਰਿਤ ਕਰਦੀਆਂ ਹਨ | ਇਸ ਸਮੇਂ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮਿਸ ਰਣਧੀਰ ਕੌਰ ਕਲੇਰ, ਡਾਇਰੈਕਟਰ ਕੋਹਿਨੂਰ ਸਿੱਧੂ, ਕਲਰਕ ਸਿਕੰਦਰ ਸਿੰਘ ਤੇ ਸਮੂਹ ਸਟਾਫ਼ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਏ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।