28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਬਲਾਕ-1 ਤੇ 2 ਦੀ ਮੀਟਿੰਗ

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਦੇ ਬਲਾਕ-1 ਤੇ 2 ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਜਿਸ 'ਚ ਮਜ਼ਦੂਰਾਂਦੇ ਆਗੂ ਵਿਜੇ ਧੀਰ ਐਡਵੋਕੇਟ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਨਵੇਂ ਰੱਖੇ 2023 ਵਿਚ ਸਫ਼ਾਈ ਸੇਵਕ ਚੌਕੀਦਾਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੇ ਸਰਕਾਰ ਟਾਲ-ਮਟੋਲ ਕਰ ਰਹੀ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਵੀ ਦੱਤਾ ਮਿੱਤਰਾ ਸੈਕਟਰੀ ਸਿੱਖਿਆ ਵਿਭਾਗ ਨੂੰ ਵੀ ਮੰਗਾ ਤੋਂ ਜਾਣੂੰ ਕਰਵਾਇਆ | ਇਸ ਮੌਕੇ ਵਿਜੇ ਧੀਰ ਅਤੇ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕ ਤੇ ਦਰਜਾ ਚਾਰ ਨਵੇਂ ਰੱਖੇ ਗਏ ਸਫ਼ਾਈ ਸੇਵਕ-ਚੌਕੀਦਾਰਾਂ ਦੀ ਮੀਟਿੰਗ ਦੌਰਾਨ ਸਰਬ-ਸੰਮਤੀ ਨਾਲ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਅਮਨਦੀਪ ਕੌਰ ਦੌਲਤਪੁਰਾ ਨੂੰ ਬਲਾਕ ਪ੍ਰਧਾਨ ਬਣਾਇਆ | ਇਸ ਮੌਕੇ ਅਮਰਜੀਤ ਕੌਰ, ਪਰਮਜੀਤ ਕੌਰ, ਮਲਕੀਤ ਕੌਰ, ਸਲਮਾ, ਪਰਮਜੀਤ ਕੌਰ, ਜਸਵੀਰ ਕੌਰ, ਦਲਜੀਤ ਕੌਰ, ਹਰਦੀਪ ਕੌਰ, ਬਲਜੀਤ ਕੌਰ, ਕੁਲਦੀਪ ਕੌਰ, ਸਫ਼ਾਈ ਸੇਵਕ ਮਨਪ੍ਰੀਤ ਕੌਰ, ਅਮਨਦੀਪ ਕੌਰ, ਬਬਲਜੀਤ ਕੌਰ, ਬਿਕਰਮਜੀਤ ਕੌਰ, ਕਿਰਨਦੀਪ ਕੌਰ, ਬਲਵਿੰਦਰ ਸਿੰਘ, ਦਲਜੀਤ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਭੇਖਾ ਵਲੋਂ ਬੱਚਿਆਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।