28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

5 ਨੂੰ ਮਨਾਇਆ ਜਾਵੇਗਾ ਦਸਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਗਾ ਸ਼ਹਿਰੀ ਦੀ ਮੀਟਿੰਗ ਹੋਈ ਜਿਸ 'ਚ ਸਾਰੇ ਪ੍ਰਬੰਧਕਾਂ ਵਲੋਂ ਚਿੰਤਾ ਜਤਾਈ ਗਈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਸ ਵਾਰ ਪਾਵਨ ਪ੍ਰਕਾਸ਼ ਪੁਰਬ ਬਿਕਰਮੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਿਆਂ ਦੇ ਵਿਚ ਆਉਂਦਾ ਹੈ ਜਿਸ ਕਰਕੇ ਇਨ੍ਹਾਂ ਦਿਹਾੜਿਆਂ ਵਿਚ ਇਸ ਮਹਾਨ ਪੁਰਬ ਨੂੰ ਸ਼ਾਨੋ-ਸ਼ੌਕਤ ਨਾਲ ਨਹੀਂ ਮਨਾਇਆ ਜਾ ਸਕਦਾ | ਇਸ ਲਈ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਹਰ ਗੁਰੂ ਘਰ 'ਚ ਮੂਲ ਨਾਨਕਸ਼ਾਹੀ ਕਲੰਡਰ ਅਨੁਸਾਰ 5 ਜਨਵਰੀ ਨੂੰ ਹੀ ਮਨਾਇਆ ਜਾਵੇ ਤੇ ਸ਼ਹੀਦੀ ਦਿਹਾੜਿਆਂ ਨੂੰ ਨਾਮ ਸਿਮਰਨ ਕੀਰਤਨ ਕਥਾ ਵਿਖਿਆਨ ਦੁਬਾਰਾ ਬਤੀਤ ਕੀਤਾ ਜਾਵੇ | ਮੀਟਿੰਗ 'ਚ ਵੱਖ-ਵੱਖ ਮੋਗਾ ਸ਼ਹਿਰ ਦੇ ਗੁਰ ਅਸਥਾਨਾਂ ਦੇ ਨੁਮਾਇੰਦੇ ਜਸਵੰਤ ਸਿੰਘ ਬਾਵਾ, ਡਾ. ਹਰਨੈਬ ਸਿੰਘ, ਗੁਰਪ੍ਰੀਤਮ ਸਿੰਘ ਚੀਮਾ, ਪਰਮਿੰਦਰ ਸਿੰਘ ਸੇਖਾ, ਭਾਈ ਸਤਨਾਮ ਸਿੰਘ, ਮਾਸਟਰ ਗੁਰਵਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਘੋਲੀਆ, ਗੁਰਵਿੰਦਰ ਸਿੰਘ ਆਜ਼ਾਦ, ਗੁਰਪ੍ਰੀਤ ਸਿੰਘ ਕੰਬੋ, ਬਲਵਿੰਦਰ ਸਿੰਘ ਸੋਢੀ ਨਗਰ, ਹਰਵਿੰਦਰ ਸਿੰਘ ਨਾਗੀ, ਗਿਆਨੀ ਹਰਵਿੰਦਰ ਸਿੰਘ, ਗਿਆਨੀ ਇਕਬਾਲ ਸਿੰਘ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੰਡੀਗੜ੍ਹ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ-ਸਨੀ ਗਿੱਲ <br... ਅਗਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਭੇਖਾ ਵਲੋਂ ਬੱਚਿਆਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।