28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੰਡੀਗੜ੍ਹ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ-ਸਨੀ ਗਿੱਲ <br/>

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ)-ਪਹਿਲਾਂ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਖੋਹਣ ਦਾ ਯਤਨ ਕੀਤਾ ਗਿਆ ਤੇ ਹੁਣ ਚੰਡੀਗੜ੍ਹ ਨੂੰ ਸਥਾਈ ਕੇਂਦਰੀ ਪ੍ਰਦੇਸ਼ ਬਣਾ ਕੇ ਚੰਡੀਗੜ੍ਹ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਪੰਜਾਬ ਦੇ ਹੱਕਾਂ 'ਤੇ ਇਕ ਵੱਡਾ ਡਾਕਾ ਹੈ ਪਰ ਚੰਡੀਗੜ੍ਹ ਨੂੰ ਸਥਾਈ ਕੇਂਦਰੀ ਪ੍ਰਦੇਸ਼ ਨਹੀਂ ਬਣਨ ਦਿੱਤਾ ਜਾਵੇਗਾ ਕਿਉਂਕਿ ਚੰਡੀਗੜ੍ਹ ਪੰਜਾਬ ਦੀ ਧਰਤੀ 'ਤੇ ਪੰਜਾਬ ਵਲੋਂ ਬਣਾਈ ਗਈ ਰਾਜਧਾਨੀ ਹੈ ਤੇ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ ਤੇ ਜੋ ਕੇਂਦਰ ਸਰਕਾਰ ਆਪਣੀ ਨੀਤੀ ਬਣਾ ਰਹੀ ਹੈ, ਉਸ ਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ ਤੇ ਪੰਜਾਬ ਦੇ ਲੋਕ ਵੀ ਇਸ ਲਈ ਵੱਡਾ ਸੰਘਰਸ਼ ਵਿੱਢਣਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਹੋਣ ਜਾ ਰਿਹਾ ਹੈ ਜਿਸ ਵਿਚ ਸੰਵਿਧਾਨ ਦਾ 131ਵਾਂ ਸੋਧ ਬਿੱਲ ਲਿਆਂਦਾ ਜਾ ਰਿਹਾ ਹੈ ਤੇ ਇਸ ਸੋਧ ਬਿੱਲ ਅਨੁਸਾਰ ਚੰਡੀਗੜ੍ਹ ਨੂੰ ਵੀ ਸੰਵਿਧਾਨ ਦੇ ਅਨੁਛੇਦ 240 ਦੇ ਦਾਇਰੇ ਵਿਚ ਲੈ ਆਵੇਗਾ ਤੇ ਉਸ ਦਾ ਦਰਜਾ ਵੀ ਦੂਰ ਦੁਰਾਡੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਾਲਾ ਹੋ ਜਾਵੇਗਾ ਭਾਵ ਕਿ ਚੰਡੀਗੜ੍ਹ 'ਤੇ ਪੰਜਾਬ ਦਾ ਕੋਈ ਹੱਕ ਨਹੀਂ ਹੋਵੇਗਾ ਪਰ ਪੰਜਾਬ ਦੇ ਲੋਕ ਅਜਿਹਾ ਹਰਗਿਜ਼ ਨਹੀਂ ਹੋਣ ਦੇਣਗੇ, ਚਾਹੇ ਕਿੱਡੀ ਵੀ ਲੜਾਈ ਲੜਨੀ ਪਵੇ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਜੇਕਰ ਇਹ ਸੋਧ ਬਿੱਲ ਪਾਸ ਹੋ ਗਿਆ ਤਾਂ ਇਹ ਪੰਜਾਬ ਦੇ ਹੱਕਾਂ 'ਤੇ ਇਕ ਸੰਵਿਧਾਨਕ ਹਮਲਾ ਹੋਵੇਗਾ ਤੇ ਇਸ ਹਮਲੇ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਪਿਛਲੀ ਖ਼ਬਰ ਚੰਡੀਗੜ੍ਹ ਨੂੰ ਸਥਾਈ ਕੇਂਦਰੀ ਪ੍ਰਦੇਸ਼ ਨਹੀਂ ਬਣਨ ਦਿੱਤਾ ਜਾਵੇਗਾ-ਪਰਮਪਾਲ ਸਿੰਘ ਤਖ਼ਤੂਪੁਰਾ <br/> ਅਗਲੀ ਖ਼ਬਰ 5 ਨੂੰ ਮਨਾਇਆ ਜਾਵੇਗਾ ਦਸਮੇਸ਼ ਪਿਤਾ ਜੀ ਦਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।