28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਚੰਡੀਗੜ੍ਹ ਨੂੰ ਸਥਾਈ ਕੇਂਦਰੀ ਪ੍ਰਦੇਸ਼ ਨਹੀਂ ਬਣਨ ਦਿੱਤਾ ਜਾਵੇਗਾ-ਪਰਮਪਾਲ ਸਿੰਘ ਤਖ਼ਤੂਪੁਰਾ <br/>

ਅਜੀਤ ਡੈਸਕ 26-11-2025
ਮੋਗਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਕੇਂਦਰ ਸਰਕਾਰ ਸਰਦ ਰੁੱਤ ਦੇ ਹੋਣ ਵਾਲੇ ਇਜਲਾਸ ਵਿਚ ਸੰਵਿਧਾਨ ਦੇ 131ਵੇਂ ਸੋਧ ਬਿੱਲ ਵਿਚ ਜੋ ਦਸ ਬਿੱਲ ਲਿਆਂਦੇ ਜਾ ਰਹੇ ਹਨ, ਉਨ੍ਹਾਂ ਵਿਚੋਂ ਇਕ ਬਿੱਲ ਕੇਂਦਰੀ ਪ੍ਰਦੇਸ਼ਾਂ ਦੇ ਨਾਂਅ 'ਤੇ ਸੰਵਿਧਾਨ ਦੇ ਅਨੁਛੇਦ 240 ਵਿਚ ਚੰਡੀਗੜ੍ਹ ਵੀ ਸਥਾਈ ਕੇਂਦਰੀ ਪ੍ਰਦੇਸ਼ ਬਣ ਜਾਵੇਗਾ ਤੇ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਖ਼ਤਮ ਹੋ ਜਾਵੇਗਾ ਪਰ ਪੰਜਾਬ ਦੇ ਲੋਕ ਤੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕਰੇਗੀ ਤੇ ਇਹ ਬਿੱਲ ਲਿਆਉਣ ਨਹੀਂ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਇਹ ਸੋਧ ਬਿੱਲ ਪਾਸ ਹੋ ਗਿਆ ਤਾਂ ਪੰਜਾਬ ਦੇ ਹੱਕਾਂ 'ਤੇ ਇਕ ਸੰਵਿਧਾਨਕ ਹਮਲਾ ਹੋਵੇਗਾ ਤੇ ਅਜਿਹਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਕਰ ਰਹੀ ਸੀ ਅਤੇ ਹੁਣ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੇ ਯਤਨ ਕਰ ਰਹੀ ਹੈ ਜਦ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਜ਼ਰਖੇਜ਼ ਜ਼ਮੀਨ 'ਤੇ ਉਸਾਰਿਆ ਗਿਆ ਤੇ ਚੰਡੀਗੜ੍ਹ ਨੂੰ ਰਾਜਧਾਨੀ ਬਣਾਇਆ ਗਿਆ ਤੇ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ |

ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਮੁਲਾਜ਼ਮ ਭਲਾਈ ਸੰਸਥਾ ਮੋਗਾ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੰਡੀਗੜ੍ਹ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ ਕੇਂਦਰ ਸਰਕਾਰ-ਸਨੀ ਗਿੱਲ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।