ਮੋਗਾ, ਕਿਸ਼ਨਪੁਰਾ, 25 ਨਵੰਬਰ (ਸੁਰਿੰਦਰਪਾਲ ਸਿੰਘ, ਅਮੋਲਕ ਸਿੰਘ ਕਲਸੀ)-ਹਲਕਾ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਹਲਕਾ ਧਰਮਕੋਟ ਦੇ ਇਤਿਹਾਸਕ ਨਗਰ ਕਿਸ਼ਨਪੁਰਾ ਕਲਾਂ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਧਰਮਿੰਦਰ ਸਿੰਘ, ਸ਼ਾਮ ਸਿੰਘ, ਭਿੰਦਰ ਸਿੰਘ ਮੰਮੂ, ਸ਼ਮਸ਼ੇਰ ਸਿੰਘ, ਜਸਵਿੰਦਰ ਸਿੰਘ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਗਰੇਵਾਲ, ਗੁਰਚਰਨ ਸਿੰਘ ਭੱਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ ਆਪਣੇ ਸਾਥੀਆਂ ਜਗਜੀਤ ਸਿੰਘ ਜੱਗਾ, ਅਮਰਜੀਤ ਸਿੰਘ ਅੰਬੀ, ਸਤਿਨਾਮ ਸਿੰਘ, ਸੇਵਕ ਸਿੰਘ ਚੌਧਰੀ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਜਰਨੈਲ ਸਿੰਘ ਮਾਨ ਸਾਬਕਾ ਸਰਪੰਚ, ਕੈਪਟਨ ਬਹਾਦਰ ਸਿੰਘ, ਸੁਖਮੰਦਰ ਸਿੰਘ ਮੰਦਰ ਫ਼ੌਜੀ, ਹਰਜਿੰਦਰ ਸਿੰਘ ਜਿੰਦੂ, ਚਮਕੌਰ ਚੰਦ ਕੌਰੀ, ਅਵਨਿੰਦਰ ਸਿੰਘ, ਲੱਕੀ ਖੋਸਾ ਯੂਥ ਪ੍ਰਧਾਨ ਕਾਂਗਰਸ, ਗੁਰਮੇਜ ਮਾਨ, ਸੰਦੀਪ ਸਿੰਘ ਰਾਜਨ, ਅਮਰਜੀਤ ਸਿੰਘ, ਸਤਵਿੰਦਰ ਸਿੰਘ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ | ਇਸ ਮੌਕੇ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ |