24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਨੂੰ ਹਲਕਾ ਬਾਘਾ ਪੁਰਾਣਾ 'ਚ ਝਟਕਾ

ਅਜੀਤ ਡੈਸਕ 04-12-2025
ਠੱਠੀ ਭਾਈ, 3 ਦਸੰਬਰ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲਕੇ 'ਚੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਰਪੰਚ ਜਸਵਿੰਦਰ ਸਿੰਘ ਰਾਜਾ ਬਰਾੜ ਦੇ ਨਜ਼ਦੀਕੀ ਸਾਥੀ ਤੇ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਬਲਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ | ਬਲਜੀਤ ਸਿੰਘ ਨੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਦੀ ਹਾਜ਼ਰੀ 'ਚ ਪ੍ਰਾਪਤ ਕੀਤੀ | ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਬਲਜੀਤ ਸਿੰਘ ਵਰਗੇ ਨਿੱਤ ਨਵੇਂ ਤੇ ਸਮਰਪਿਤ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਮਿਲੇਗੀ | ਕਾਂਗਰਸ ਪਾਰਟੀ 'ਚ ਸ਼ਾਮਿਲ ਹੁੰਦੇ ਹੀ ਪਾਰਟੀ ਨੇ ਬਲਜੀਤ ਸਿੰਘ ਮੱਲਕੇ ਨੂੰ ਬਲਾਕ ਸੰਮਤੀ ਜ਼ੋਨ ਪੰਜਗਰਾਈਾ ਖੁਰਦ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ | ਬਲਜੀਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੀ ਭਲਾਈ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਪਾਰਟੀ ਦੇ ਨਿਸ਼ਾਨੇ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਰਹਿਣਗੇ | ਇਸ ਮੌਕੇ ਵੱਡੀ ਗਿਣਤੀ 'ਚ ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾ... ਅਗਲੀ ਖ਼ਬਰ ਅਗਰਵਾਲ ਸਰਵਿਸ ਸਟੇਸ਼ਨ ਬਾਘਾ ਪੁਰਾਣਾ 'ਤੇ ਇਨਾਮਾਂ ਦੀ ਵਰਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।