ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਮੀਦਵਾਰ ਵੱਡੇ ਪੱਧਰ 'ਤੇ ਨਾਮਜ਼ਦਗੀ ਪੱਤਰ ਭਰ ਰਹੇ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਲਕਾ ਮੋਗਾ ਤੋਂ ਵੱਡੀ ਜਿੱਤ ਹਾਸਲ ਕਰਨਗੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ 'ਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੂਸਰੇ ਸਥਾਨ 'ਤੇ ਰਹੀ ਜੋ ਇਸ ਗੱਲ ਦਾ ਸੰਕੇਤ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਦਿਨੋਂ-ਦਿਨ ਲੋਕਾਂ ਦੇ ਮਨਾਂ ਵਿਚ ਛਾ ਰਿਹਾ ਹੈ ਤੇ ਜਿੱਥੇ ਪੂਰੇ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ, ਉੱਥੇ ਸਾਲ 2027 ਦੀਆਂ ਚੋਣਾਂ ਵੀ ਫ਼ਤਿਹ ਕਰੇਗਾ |