ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਦੇਵ ਕੌਰ ਡਰੋਲੀ ਭਾਈ ਵਲੋਂ ਕਾਂਗਰਸ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹੇ 'ਚ ਲਗਾਤਾਰ ਨਿਯੁਕਤੀਆਂ ਕਰ ਰਹੇ ਹਨ | ਉਸੇ ਕੜੀ ਤਹਿਤ ਉਨ੍ਹਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ 'ਚ ਪਿੰਡ ਚੰਦ ਨਵਾਂ ਵਿਖੇ ਕੁਲਵਿੰਦਰ ਕੌਰ ਚੰਦ ਨਵਾਂ ਨੂੰ ਬਾਘਾ ਪੁਰਾਣਾ ਤੋਂ ਬਲਾਕ ਪ੍ਰਧਾਨ ਦਿਹਾਤੀ ਤੇ ਸਿਮਰਜੀਤ ਕੌਰ ਨੂੰ ਨਿਹਾਲ ਸਿੰਘ ਬਲਾਕ ਦੇ ਸ਼ਹਿਰੀ ਪ੍ਰਧਾਨ ਤੇ ਮੋਗਾ ਤੋਂ ਕੁਲਵਿੰਦਰ ਕੌਰ ਡਰੋਲੀ ਭਾਈ ਨੂੰ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਾਂਗਰਸ ਦੀ ਮਜ਼ਬੂਤੀ ਲਈ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਕੌਰ ਡਰੋਲੀ ਲਗਾਤਾਰ ਮਿਹਨਤ ਕਰ ਰਹੇ ਹਨ ਤੇ ਸਮੁੱਚੇ ਜ਼ਿਲ੍ਹੇ ਵਿਚ ਵਿਚਰ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਬੀਬੀ ਗੁਰਦੇਵ ਕੌਰ ਡਰੋਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਕਾਂਗਰਸ ਆਪਣੀ ਸਰਕਾਰ ਬਣਾਏਗੀ ਤੇ ਉਸ ਦੀਆਂ ਤਿਆਰੀਆਂ ਹੁਣੇ ਤੋਂ ਹੀ ਅਰੰਭ ਦਿੱਤੀਆਂ ਹਨ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਭੋਲਾ ਸਿੰਘ ਬਰਾੜ ਤੇ ਜਸਵੀਰ ਸਿੰਘ ਕਾਲੇਕੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |