09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

400 ਟਰਾਂਮਾਡੋਲ ਅਤੇ ਢਾਈ ਲੱਖ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕਰਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ | ਇਸ ਸਬੰਧੀ ਐੱਸ. ਪੀ. ਐਚ. ਸਨਦੀਪ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦੋਂ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੋਗਾ ਦੀ ਚੁੰਗੀ ਨੰਬਰ ਤਿੰਨ 'ਤੇ ਗਸ਼ਤ ਲਗਾ ਰਹੇ ਸਨ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਜਸਕਰਨ ਸਿੰਘ ਪੁੱਤਰ ਇੰਦਰਵੀਰ ਸਿੰਘ ਵਾਸੀ ਨਿਊ ਟਾਊਨ ਮੋਗਾ ਨੂੰ 400 ਟਰਾਂਮਾਡੋਲ ਅਤੇ 2,50,000 ਲੱਖ ਦੇ ਕਰੀਬ ਪਰੈਗਾਬਲਿਨ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਐੱਸ.ਪੀ. ਸਨਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ਵਿਚ ਅੰਡਰ ਸੈਕਸ਼ਨ 21, 61, 85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਬੰਧੀ ਡੁੰਘਾਈ ਨਾਲ ਪੁੱਛਗਿੱਛ ਕਰਨ ਲਈ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਸੁਖਅੰਮਿ੍ਤ ਸਿੰਘ ਅਤੇ ਥਾਣਾ ਸਿਟੀ ਸਾਊਥ ਦੇ ਮੁੱਖ ਅਫਸਰ ਇੰਸਪੈਕਟਰ ਭਲਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਦੀ ਰਿਟਾਇਰ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਅਸ਼ੋਕ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਬੀ.ਐੱਲ.ਓ. ਨੇ ਚੋਣਾਂ 'ਚ ਡਿਊਟੀਆਂ ਨੂੰ ਲੈ ਕੇ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।