22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਕਾਲੀ ਦਲ ਦੀ ਵੱਡੀ ਜਿੱਤ 2027 ਲਈ ਸ਼ੁੱਭ ਸ਼ਗਨ ਦਾ ਮੁੱਢ-ਜਥੇਦਾਰ ਮੌੜ

ਅਜੀਤ ਡੈਸਕ 22-12-2025
ਠੱਠੀ ਭਾਈ, 21 ਦਸੰਬਰ (ਜਗਰੂਪ ਸਿੰਘ ਮਠਾੜੂ)-ਸੀਨੀਅਰ ਅਕਾਲੀ ਆਗੂ ਜਥੇਦਾਰ ਬੂਟਾ ਸਿੰਘ ਖ਼ਾਲਸਾ ਮੌੜ ਨੌਂ ਆਬਾਦ ਨੇ ਹਲਕਾ ਬਾਘਾ ਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਸ਼ਾਨਦਾਰ ਜਿੱਤ ਨੂੰ 2027 ਦੀ ਵਿਧਾਨ ਸਭਾ ਚੋਣਾਂ ਵਿਚ ਹੋਣ ਵਾਲੀ ਜਿੱਤ ਦਾ ਮੁੱਢ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਲੋਕਾਂ ਦਾ ਭਰੋਸਾ ਮੁੜ ਅਕਾਲੀ ਦਲ ਵੱਲ ਵਧ ਰਿਹਾ ਹੈ ਤੇ ਪਾਰਟੀ ਦੀ ਨੀਤੀਆਂ 'ਤੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਜਥੇਦਾਰ ਬੂਟਾ ਸਿੰਘ ਖ਼ਾਲਸਾ ਨੇ ਕਿਹਾ ਕਿ ਹਲਕਾ ਬਾਘਾ ਪੁਰਾਣਾ ਦੇ ਵੋਟਰਾਂ ਨੇ ਵਿਕਾਸ, ਪਾਰਟੀ ਦੀ ਇਕਜੁੱਟਤਾ ਤੇ ਅਨੁਭਵੀ ਅਗਵਾਈ ਦੇ ਹੱਕ ਵਿਚ ਫ਼ੈਸਲਾ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਤੇ 2027 ਵਿਚ ਪੰਜਾਬ ਦੀ ਸੱਤਾ ਵਿਚ ਸ਼ਾਨਦਾਰ ਵਾਪਸੀ ਕਰੇਗਾ | ਉਨ੍ਹਾਂ ਜਿੱਤ ਹਾਸਲ ਕਰਨ ਵਾਲੇ ਪ੍ਰੀਤਮ ਸਿੰਘ ਬੋਹੜ ਚੀਮਾ ਠੱਠੀ ਭਾਈ ਸਮੇਤ ਸਾਰੇ ਉਮੀਦਵਾਰਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਮਯਾਬੀ ਸਾਂਝੀ ਮਿਹਨਤ ਦਾ ਨਤੀਜਾ ਹੈ |
ਪਿਛਲੀ ਖ਼ਬਰ -ਮਾਮਲਾ ਬਾਘਾ ਪੁਰਾਣਾ ਪੁਲਿਸ ਵਲੋਂ ਅਕਾਲੀ ਆਗੂ ਨੂੰ ਥਾਣੇ ਬੰਦ ਕਰਨ ਦਾ- ਜਥੇਦਾਰ ਤੀਰਥ ਸਿੰਘ ਮਾਹਲਾ ਸਾਥੀਆਂ ਸਮੇਤ... ਅਗਲੀ ਖ਼ਬਰ ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਕੌਰ ਨੇ ਵਿਰੋਧੀਆਂ ਦੇ ਭਰਮ-ਭੁਲੇਖੇ ਕੀਤੇ ਦੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।