21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਵ: ਗੁਰਬਚਨ ਸਿੰਘ ਗਗੜਾ ਦੀ ਯਾਦ 'ਚ ਸਿਲਾਈ ਸਿਖਿਆਰਥੀਆਂ ਦੇ ਇਮਤਿਹਾਨ ਲਏ

ਅਜੀਤ ਡੈਸਕ 22-12-2025
ਕੋਟ ਈਸੇ ਖਾਂ, 21 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਜੁੜ ਕੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਗੁਰਬਚਨ ਸਿੰਘ ਢੇਸੀ ਗਗੜਾ ਜੋ ਪਿਛਲੇ ਸਮੇਂ ਦੌਰਾਨ ਸਦੀਂਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਯਾਦ 'ਚ ਪਿਛਲੇ 6 ਮਹੀਨਿਆਂ ਤੋਂ ਪਿੰਡ ਭਾਗਪੁਰ ਗਗੜਾ ਵਿਖੇ ਸਿਲਾਈ ਸੈਂਟਰ ਚੱਲ ਰਿਹਾ ਸੀ, ਟਰੱਸਟ ਦੇ ਇਸ ਸੈਂਟਰ ਦੇ ਸਿੱਖਿਆਰਥੀਆਂ ਦੇ ਇਮਤਿਹਾਨ ਲਏ ਗਏ ਤੇ ਇਮਤਿਹਾਨ ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ | ਸਿੱਖਿਆਰਥੀਆਂ ਦੇ ਇਮਤਿਹਾਨ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵਲੋਂ ਲਏ ਗਏ | ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਵਲੋਂ ਮੈਡਮ ਤੇ ਪ੍ਰਬੰਧਕਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਤੇ ਸਿੱਖਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਿਲਾਈ ਨੂੰ ਰੈਗੂਲਰ ਕਰਨ ਲਈ ਪ੍ਰੇਰਿਆ | ਇਸ ਮੌਕੇ ਕੈਨੇਡੀਅਨ ਹਰਭਜਨ ਸਿੰਘ ਢੇਸੀ, ਜਗਦੇਵ ਸਿੰਘ ਢੇਸੀ, ਹਰਭਿੰਦਰ ਸਿੰਘ ਜਾਨੀਆ, ਰਾਮ ਸਿੰਘ ਜਾਨੀਆ, ਸੁਖਦੇਵ ਸਿੰਘ ਗਗੜਾ ਟਰੱਸਟੀ ਮੈਂਬਰ, ਜਗਤਾਰ ਸਿੰਘ ਜਾਨੀਆ, ਸਿਲਾਈ ਟੀਚਰ ਜਸਵੀਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਨੇ ਬਲਾਕ ਪੱਧਰੀ ਕਮੇਟੀ ਦੀ ਚੋਣ ਅਗਲੀ ਖ਼ਬਰ ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।