24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਬਕਾ ਕੌਂਸਲਰ ਨਰਿੰਦਰਪਾਲ ਸਿੱਧੂ 'ਤੇ ਘਰ ਅੰਦਰ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ

ਅਜੀਤ ਡੈਸਕ 24-12-2025

•ਦੋ ਅਣਪਛਾਤੇ ਨਕਾਬਪੋਸ਼ਾਂ ਨੇ ਦਿੱਤਾ ਘਟਨਾ ਨੂੰ ਅੰਜਾਮ
ਮੋਗਾ, 23 ਦਸੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਕੱਚਾ ਦੁਸਾਂਝ ਰੋਡ ਨਿਵਾਸੀ ਤੇ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਦੇ ਮੋਢੇ ਅਤੇ ਪੱਟ ਤੇ ਦੋ ਗੋਲੀਆਂ ਲੱਗੀਆਂ ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਉਹ ਜੇਰੇ ਇਲਾਜ ਹਨ | ਮਿਲੀ ਜਾਣਕਾਰੀ ਮੁਤਾਬਿਕ ਜਦ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਆਪਣੇ ਘਰ ਵਿਚ ਮੌਜੂਦ ਸਨ ਤਾਂ ਦੋ ਅਣਪਛਾਤੇ ਨਕਾਬਪੋਸ਼ ਨੌਜਵਾਨ ਆਏ ਤੇ ਉਨ੍ਹਾਂ ਨੇ ਆਉਣ ਸਾਰ ਹੀ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ | ਉੱਥੇ ਹੀ ਇਸ ਘਟਨਾ ਨੂੰ ਲੈ ਕੇ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚਿਆ ਅਤੇ ਜਾਂਚ ਵਿਚ ਜੁੱਟ ਗਿਆ | ਉੱਥੇ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਕੋਈ ਨਿੱਜੀ ਰੰਜਸ਼ ਹੋ ਸਕਦੀ ਹੈ ਅਤੇ ਦੋ ਅਣਪਛਾਤੇ ਨਕਾਬ ਪੋਸ਼ ਘਰ ਦੇ ਅੰਦਰ ਵੜ ਕੇ ਵਿਹੜੇ 'ਚ ਬੈਠੇ ਨਰਿੰਦਰਪਾਲ ਸਿੱਧੂ 'ਤੇ ਫਾਇਰਿੰਗ ਕਰ ਦਿੱਤੀ ਤੇ ਫਾਇਰਿੰਗ ਦੌਰਾਨ ਨਰਿੰਦਰਪਾਲ ਸਿੰਘ ਸਿੱਧੂ ਦੇ ਦੋ ਗੋਲੀਆਂ ਇਕ ਮੋਢੇ ਅਤੇ ਪੱਟ ਵਿਚ ਲੱਗੀ ਹੈ, ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ, ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਹੈ, ਦੋਸ਼ੀਆਂ ਤੱਕ ਪਹੁੰਚ ਲਈ ਸਾਡੇ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ | ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਇਹ ਫਾਇਰਿੰਗ ਨਿੱਜੀ ਰੰਜਸ਼ ਦਾ ਹਿੱਸਾ ਹੋ ਸਕਦੀ ਹੈ, ਪਰ ਨਰਿੰਦਰਪਾਲ ਸਿੰਘ ਸਿੱਧੂ ਜੋ ਬਿਆਨ ਦੇਣਗੇ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਧੁੰਦ ਦੇ ਪ੍ਰਕੋਪ ਤੋਂ ਬਚਣ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਹਰਿੰਦਰਪਾਲ ਕੌਰ ਪੰਡੋਰੀ ਦੀ ਇਤਿਹਾਸਕ ਜਿੱਤ, ਇਮਾਨਦਾਰੀ ਤੇ ਲੋਕ ਸੇਵਾ ਦੀ ਸਿਆਸਤ ਨੂੰ ਮਿਲੀ ਵੱਡੀ ਮਾਨਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।