23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹਲਕਾ ਬਾਘਾ ਪੁਰਾਣਾ 'ਚ 'ਆਪ' ਨੂੰ ਵੱਡਾ ਝਟਕਾ

ਅਜੀਤ ਡੈਸਕ 24-12-2025

ਕਈ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ
ਬਾਘਾ ਪੁਰਾਣਾ, 23 ਦਸੰਬਰ (ਟਿੰਕੂ ਕਾਠਪਾਲ)-ਪਿੰਡ ਲਧਾਈ ਕੇ ਵਿਚ ਸਿਆਸੀ ਤੌਰ 'ਤੇ ਉਸ ਸਮੇਂ ਵੱਡਾ ਹਲਚਲ ਵੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਿਆ ਤੇ ਕਈ ਪ੍ਰਭਾਵਸ਼ਾਲੀ ਪਰਿਵਾਰ ਸੱਤਾਧਾਰੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸੁਖਜੀਤ ਸਿੰਘ ਮਾਹਲਾ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ 'ਚ ਅੰਮਿ੍ਤਪਾਲ ਸਿੰਘ ਲਧਾਈ ਕੇ, ਚਰਨਜੀਤ ਸਿੰਘ ਲਧਾਈ ਕੇ, ਭੋਲਾ ਸਿੰਘ, ਮੱਘਰ ਸਿੰਘ ਕੋਟਲਾ ਤੇ ਜਸਪਾਲ ਸਿੰਘ ਦੇ ਨਾਂਅ ਵਿਸ਼ੇਸ਼ ਤੌਰ 'ਤੇ ਸ਼ਾਮਲ ਹਨ | ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਵਾਅਦਿਆਂ ਤੋਂ ਮੁਕਰਨ ਕਾਰਨ ਲੋਕਾਂ ਦਾ ਭਰੋਸਾ ਟੁੱਟ ਚੁੱਕਾ ਹੈ, ਜਿਸ ਦੇ ਚਲਦੇ ਹੁਣ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਰੁਖ ਕਰ ਰਹੇ ਹਨ | ਇਸ ਮੌਕੇ ਲਖਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਮਾੜੀ ਮੁਸਤਫ਼ਾ, ਪੱਪੂ ਮਾੜੀ ਮੁਸਤਫ਼ਾ ਸਮੇਤ ਹੋਰ ਕਈ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ | ਸਮੂਹ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੇ ਸਮੇਂ 'ਚ ਹੋਰ ਵੀ ਕਈ ਲੋਕ ਅਕਾਲੀ ਦਲ ਨਾਲ ਜੁੜਨਗੇ ਤੇ ਹਲਕਾ ਬਾਘਾ ਪੁਰਾਣਾ ਵਿਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਏਗੀ | ਇਸ ਮੌਕੇ ਲਖਵਿੰਦਰ ਸਿੰਘ ਸਿੱਧੂ, ਹਰਪ੍ਰੀਤ ਸਿੰਘ ਮਾੜੀ ਤੇ ਪੱਪੂ ਮਾੜੀ ਮੁਸਤਫ਼ਾ ਵਲੋਂ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਣ ਦਾ ਕੀਤਾ ਪ੍ਰਣ |

ਪਿਛਲੀ ਖ਼ਬਰ ਵਿਪਰੋ ਅਰਥੀਅਨ ਐਵਾਰਡ ਪ੍ਰੋਗਰਾਮ-2025 ਅਧੀਨ ਵੇਸਟ ਥੀਮ 'ਚ ਪੀ.ਐਮ. ਸ਼੍ਰੀ ਸ.ਸ.ਸ.ਸ.ਧਰਮਕੋਟ (ਕੰ), ਮੋਗਾ ਦੀ ਟੀਮ ਨੇ... ਅਗਲੀ ਖ਼ਬਰ ਬਿਜਲੀ ਐਕਟ ਤੇ ਸਨਅਤੀ ਬਿੱਲ 2025 ਖ਼ਿਲਾਫ਼ ਬਿਜਲੀ ਕਾਮਿਆਂ ਵਲੋਂ ਬੱਧਨੀ ਕਲਾਂ ਵਿਖੇ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।