22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਚ ਕਿ੍ਸਮਸ ਤਿਉਹਾਰ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਅਧੀਨ ਆਉਂਦੇ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਖੇ ਕਿ੍ਸਮਸ ਦਾ ਪਾਵਨ ਤਿਉਹਾਰ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ 'ਚ ਮਨਾਇਆ ਗਿਆ | ਇਹ ਸਮਾਗਮ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸੈਂਟਾ ਕਲੋਜ਼ ਦੀ ਪੋਸ਼ਾਕ ਪਹਿਨ ਕੇ ਸਭ ਨੂੰ ਮੋਹ ਲਿਆ | ਬੱਚਿਆਂ ਵਲੋਂ 'ਜਿੰਗਲ ਬੈੱਲ' ਅਤੇ ਹੋਰ ਕਿ੍ਸਮਸ ਗੀਤ ਗਾ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ ਗਿਆ | ਸਮਾਗਮ ਦੌਰਾਨ ਬੱਚਿਆਂ ਵਿਚ ਟਾਫ਼ੀਆਂ ਅਤੇ ਚਾਕਲੇਟ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਚਾਰਟਾਂ ਤੇ ਲੇਖਾਂ ਰਾਹੀਂ ਕਿ੍ਸਮਸ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ੍ਸਮਸ ਹਰ ਸਾਲ 25 ਦਸੰਬਰ ਨੂੰ ਪ੍ਰਭੂ ਯਿਸੂ ਮਸੀਹ ਦੇ ਜਨਮ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਇਸ ਮੌਕੇ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਵਿਚ ਮਨਾਏ ਜਾਣ ਵਾਲੇ ਤਿਉਹਾਰ ਸਾਡੀ ਏਕਤਾ ਅਤੇ ਅਖੰਡਤਾ ਦੇ ਪ੍ਰਤੀਕ ਹਨ | ਤਿਉਹਾਰ ਸਾਡੇ ਜੀਵਨ ਵਿਚ ਖ਼ੁਸ਼ੀਆਂ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ, ਜਿੱਥੇ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਹਰ ਧਰਮ ਨਾਲ ਜੁੜੇ ਤਿਉਹਾਰ ਉਸ ਦੀ ਸੰਸਕਿ੍ਤੀ ਅਤੇ ਪਰੰਪਰਾਵਾਂ ਨੂੰ ਦਰਸਾਉਂਦੇ ਹਨ |
ਪਿਛਲੀ ਖ਼ਬਰ ਦਿੱਲੀ ਕਾਨਵੈਂਟ ਸਕੂਲ ਵਲੋਂ ਗੰਭੀਰ ਤੇ ਰਚਨਾਤਮਿਕ ਸੋਚ 'ਤੇ ਸੈਮੀਨਾਰ ਲਗਾਇਆ ਅਗਲੀ ਖ਼ਬਰ ਦਸਮੇਸ਼ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।