22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਡੀ.ਐਸ. ਬਲੌਸਮ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਸਫ਼ਰ-ਏ-ਸ਼ਹਾਦਤ ਬਾਰੇ ਦੱਸਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜਦੋਂ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਲਈ ਪਹਾੜੀ ਰਾਜਿਆਂ ਨੇ ਆਪਣਾ ਵਿਸ਼ਵਾਸ ਜਤਾਇਆ ਪਰ ਉਨ੍ਹਾਂ ਨੇ ਜਦ ਕਿਲ੍ਹਾ ਛੱਡਿਆ ਤਾਂ ਪਹਾੜੀ ਰਾਜਿਆਂ ਤੇ ਮੁਗ਼ਲਾਂ ਨੇ ਸਿੱਖ ਫ਼ੌਜਾਂ 'ਤੇ ਹਮਲਾ ਕਰ ਦਿੱਤਾ | ਸਰਸਾ ਨਦੀ ਦੇ ਕੰਢੇ ਭਾਰੀ ਯੁੱਧ ਹੋਇਆ | ਉਸ ਸਮੇਂ ਗੁਰੂ ਸਾਹਿਬ ਜੀ ਦਾ ਸਾਰਾ ਪਰਿਵਾਰ ਖੇਰੂੰ-ਖੇਰੂੰ ਹੋ ਗਿਆ | ਇਸ ਮੌਕੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਦੱਸਦਿਆਂ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪੂਜਾ ਵਰਮਾ, ਸੀਮਾ, ਕਿਰਨ ਬਾਲਾ, ਰਾਣੀ, ਪਿ੍ਆ, ਪਰਵਿੰਦਰ ਕੌਰ, ਜਸਪ੍ਰੀਤ ਕੌਰ, ਹੇਮ ਲਤਾ, ਵੰਦਨਾ ਬਾਂਸਲ, ਪੂਜਾ ਗੁਪਤਾ, ਜਸਪ੍ਰੀਤ ਕੌਰ, ਪੂਜਾ ਰਾਣੀ, ਸਰਬਜੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ ਅਗਲੀ ਖ਼ਬਰ ਸਾਫੂਵਾਲਾ ਸਰਕਾਰੀ ਸਕੂਲ ਨੇ ਇਕ ਵਾਰ ਫਿਰ ਸਿੱਖਿਆ ਵਿਭਾਗ ਦਾ ਵਧਾਇਆ ਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।