22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ

ਅਜੀਤ ਡੈਸਕ 24-12-2025
ਸਮਾਲਸਰ, 23 ਦਸੰਬਰ (ਗੁਰਜੰਟ ਕਲਸੀ ਲੰਡੇ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਵਿਦਿਆਰਥੀਆਂ ਦੀ ਗਣਿਤ 'ਚ ਰੁਚੀ ਪੈਦਾ ਕਰਨ ਤੇ ਗਣਿਤ ਵਿਸ਼ੇ ਦੇ ਡਰ ਨੂੰ ਦੂਰ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਅਸ਼ੀਸ਼ ਕੁਮਾਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ (ਮੋਗਾ) ਵਿਚ ਰਾਸ਼ਟਰੀ ਗਣਿਤ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ ਜਿਸ ਨਾਲ ਗਣਿਤ ਦੇ ਕਠਿਨ ਵਿਸ਼ੇ ਨੂੰ ਰੋਚਿਕ ਢੰਗ ਨਾਲ ਸਮਝਾਇਆ ਗਿਆ | ਸ਼੍ਰੀਮਤੀ ਸਿਮਰਨਜੀਤ ਕੌਰ ਗਣਿਤ ਅਧਿਆਪਕ ਨੇ ਦੱਸਿਆ ਕਿ ਇਸ ਦਿਨ ਨੂੰ ਭਾਰਤੀ ਗਣਿਤ-ਸ਼ਾਸਤਰੀ ਸ਼੍ਰੀ ਨਿਵਾਸ ਰਾਮਾਨੁਜਨ ਦੇ ਅਭੁੱਲ ਕਾਰਜਾਂ ਦੇ ਮੱਦੇਨਜ਼ਰ, ਉਨ੍ਹਾਂ ਦੇ ਜਨਮ ਦਿਨ ਦੀ ਯਾਦ 'ਚ ਮਨਾਇਆ ਜਾਂਦਾ ਹੈ | ਇਸ ਦਿਨ ਦੀ ਸ਼ੁਰੂਆਤ 2012 'ਚ ਹੋਈ ਸੀ | ਇਸ ਸਾਲ ਸ਼੍ਰੀ ਨਿਵਾਸ ਰਾਮਾਨੁਜਨ ਦੀ 138 ਵੀਂ ਜਯੰਤੀ ਹੈ | ਗਣਿਤ ਜ਼ਿੰਦਗੀ ਦੇ ਹਰ ਪਹਿਲੂ ਲਈ ਜ਼ਰੂਰੀ ਹੈ | ਗਣਿਤ ਦੇ ਵੱਖ-ਵੱਖ ਸਿਧਾਂਤਾਂ 'ਤੇ ਆਧਾਰਿਤ ਇਹ ਗਤੀਵਿਧੀਆਂ ਵਿਦਿਆਰਥੀਆਂ ਨੂੰ ਗਣਿਤ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਅਨੋਖਾ ਅਨੁਭਵ ਦਿੰਦੀਆਂ ਹਨ ਤੇ ਵਿਦਿਆਰਥੀਆਂ ਦੀ ਵਿਸ਼ੇ 'ਤੇ ਪਕੜ ਮਜ਼ਬੂਤ ਕਰਨ 'ਚ ਮਦਦਗਾਰ ਸਾਬਤ ਹੋ ਰਹੀਆਂ ਹਨ | ਸਕੂਲ ਮੁਖੀ ਦਿਲਬਾਗ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਡੀ.ਐਸ. ਬਲੌਸਮ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।