22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਹਾਈ ਸਕੂਲ ਲੰਗੇਆਣਾ ਕਲਾਂ ਵਿਖੇ ਮਾਪੇ-ਅਧਿਆਪਕ ਮਿਲਣੀ

ਅਜੀਤ ਡੈਸਕ 24-12-2025
ਨੱਥੂਵਾਲਾ ਗਰਬੀ, 23 ਦਸੰਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਹ. ਸਕੂਲ ਲੰਗੇਆਣਾ ਕਲਾਂ (ਮੋਗਾ) ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ 'ਚ ਐਸ.ਐਮ.ਸੀ. ਕਮੇਟੀ ਮੈਂਬਰ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਅਧਿਆਪਕਾਂ ਵਲੋਂ ਸਰਕਾਰੀ ਸਕੂਲਾਂ 'ਚ ਚੱਲ ਰਹੀਆਂ ਸਹੂਲਤਾਂ, ਸਰਕਾਰ ਵਲੋਂ ਸਕੂਲਾਂ ਦੀ ਬਿਹਤਰੀ ਲਈ ਕੀਤੇ ਕੰਮਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ ਦੀ ਕਾਰਗੁਜ਼ਾਰੀ ਸੰਬੰਧੀ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਮੇਂ ਸਕੂਲ ਸਟਾਫ਼ ਪਰਮਜੀਤ ਕੌਰ, ਖੁਸ਼ਵੰਤ ਕੌਰ, ਸਰਸਵਤੀ, ਰੀਤੂ ਬਾਲਾ, ਰਾਜਿੰਦਰ ਕੌਰ, ਦਵਿੰਦਰ ਸਿੰਘ, ਯਾਦਵਿੰਦਰ ਸਿੰਘ, ਦਿਨੇਸ਼ ਕੁਮਾਰ ਤੇ ਜਸਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਜੀਂਦੜਾ ਸੰਸਥਾ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ''ਚਾਰ ਸਾਹਿਬਜ਼ਾਦੇ ਫ਼ਿਲਮ'' ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।