22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜੀਂਦੜਾ ਸੰਸਥਾ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 24-12-2025
ਕਿਸ਼ਨਪੁਰਾ ਕਲਾਂ, 23 ਦਸੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਸ੍ਰੀ ਜਪੁਜੀ ਸਾਹਿਬ, ਚੌਪਾਈ ਸਾਹਿਬ, ਆਨੰਦ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਦੁਆਰਾ ਸਬਦ ਕੀਰਤਨ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਚਾਰ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਕਵੀਸ਼ਰੀ ਵਾਰਾਂ, ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮੈਡਮ ਮਨਦੀਪ ਕੌਰ ਆਦਿ ਹਾਜ਼ਰ ਸਨ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ ਤੇ ਪਿ੍ੰਸੀਪਲ ਮੈਡਮ ਮਨਦੀਪ ਕੌਰ ਦੁਆਰਾ ਆਪਣੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ, ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੇ ਸ਼ਹੀਦੀਆਂ ਤੋਂ ਜਾਣੰੂ ਕਰਵਾਇਆ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੀ ਰੱਖਿਆ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ | ਉਨ੍ਹਾਂ ਨੇ ਦੱਸਿਆ ਕਿ ਸਾਨੂੰ ਗੁਰੂ ਜੀ ਦੇ ਦੱਸੇ ਹੋਏ ਸਿਧਾਂਤਾਂ 'ਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ ਤੇ ਚੰਗੇ ਕਰਮਾਂ 'ਚ ਲਗਾਉਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਧਾਰਮਿਕ ਅਧਿਆਪਕ ਗੁਰਮੀਤ ਕੌਰ ਵਲੋਂ ਵੀ ਆਪਣੇ ਭਾਸ਼ਣ ਰਾਹੀਂ ਸਿੱਖ ਧਰਮ ਦੀ ਹੋਂਦ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ ਗਈ |
ਪਿਛਲੀ ਖ਼ਬਰ ਪੀ. ਐਸ. ਪੀ. ਸੀ. ਐਲ. ਹਾਕੀ ਖਿਡਾਰੀ ਰਵਿੰਦਰਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਲੰਗੇਆਣਾ ਕਲਾਂ ਵਿਖੇ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।