21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੋਗਾ ਪੁਲਿਸ ਨੇ ਪੰਜਾਬ ਪੁਲਿਸ ਪੈਨਸ਼ਨਰ ਡੇ 'ਤੇ ਮਨਾਇਆ ਬਜ਼ੁਰਗ ਦਿਵਸ

ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਮੋਗਾ ਵਿਖੇ ਪੰਜਾਬ ਪੁਲਿਸ ਪੈਨਸ਼ਨਰ ਡੇ ਮੌਕੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਜ਼ਿਲ੍ਹਾ ਪੁਲਿਸ ਮੋਗਾ ਦੇ ਉੱਚ ਅਧਿਕਾਰੀ ਹਾਜ਼ਰ ਰਹੇ ਜਿਨ੍ਹਾਂ ਵਿਚ ਐਸ.ਪੀ.ਐਚ., ਡੀ.ਐਸ.ਪੀ. ਸਾਹਿਬਾਨ, ਰਿਜ਼ਰਵ ਪੁਲਿਸ ਤੇ ਸਥਾਨਕ ਪੁਲਿਸ ਦੇ ਅਧਿਕਾਰੀ ਸ਼ਾਮਿਲ ਸਨ | ਸਮਾਗਮ ਦੌਰਾਨ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਤੇ ਉਨ੍ਹਾਂ ਵਲੋਂ ਦਰਪੇਸ਼ ਸਮੱਸਿਆਵਾਂ, ਸੁਝਾਅ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ | ਅਧਿਕਾਰੀਆਂ ਵਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਵਾਜਬ ਸਮੱਸਿਆਵਾਂ ਦਾ ਨਿਪਟਾਰਾ ਤਰਜੀਹੀ ਆਧਾਰ 'ਤੇ ਕੀਤਾ ਜਾਵੇਗਾ | ਸਮਾਗਮ ਦੌਰਾਨ ਲਗ-ਪਗ 90 ਸੇਵਾ ਮੁਕਤ ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ | ਸਮਾਗਮ ਦੌਰਾਨ ਆਪਣੀਆਂ ਸ਼ਾਨਦਾਰ ਤੇ ਇਮਾਨਦਾਰ ਸੇਵਾਵਾਂ ਲਈ 7 ਸੇਵਾ ਮੁਕਤ ਕਰਮਚਾਰੀਆਂ ਨੂੰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਯਾਦਗਾਰੀ ਚਿੰਨ੍ਹ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਸੇਵਾ ਮੁਕਤ ਕਰਮਚਾਰੀਆਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਭਰੋਸਾ ਦਿੱਤਾ ਗਿਆ |
ਜ਼ਿਲ੍ਹਾ ਪ੍ਰਧਾਨ ਭਾਜਪਾ ਦੇ ਪੀ.ਏ. ਬੱਲੀ ਦੇ ਪਿਤਾ ਨਮਿਤ ਪਾਠ ਦਾ ਭੋਗ ਅੱਜ
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਪੀ.ਏ. ਬਹਾਦਰ ਸਿੰਘ ਬੱਲੀ ਦੇ ਪਿਤਾ ਸੁਰਿੰਦਰ ਸਿੰਘ ਛਿੰਦਾ ਹਲਵਾਈ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ ਵਿਚ ਬਹਾਦਰ ਸਿੰਘ ਬੱਲੀ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ, ਸਮਾਜ ਸੇਵੀ ਤੇ ਧਾਰਮਿਕ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰ ਰਹੀਆਂ ਹਨ | ਸਵ: ਸੁਰਿੰਦਰ ਸਿੰਘ ਛਿੰਦਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 24 ਦਸੰਬਰ ਦਿਨ ਬੁੱਧਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਡੇਰਾ ਸਮਾਧ ਕੋਕਰੀ ਰੋਡ ਅਜੀਤਵਾਲ ਵਿਖੇ ਹੋਵੇਗੀ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਧਰਮ ਪ੍ਰਚਾਰ ਦੀ ਮਜ਼ਬੂਤੀ ਲਈ ਠੱਠੀ ਭਾਈ ਦੀ ਲਾਇਬ੍ਰੇਰੀ ਲਈ 1 ਲੱਖ ਰੁਪਏ ਅਤੇ ਕੀਰਤਨ ਵਾ... ਅਗਲੀ ਖ਼ਬਰ ਸਾਬਕਾ ਪੰਚਾਇਤ ਅਫ਼ਸਰ ਨਿਰੰਜਣ ਦਾਸ ਗਰੋਵਰ ਦੀ ਬਰਸੀ ਸ਼ਰਧਾ ਨਾਲ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।