20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸੌਫਟ ਤੇ ਕਮਿਊਨੀਕੇਸ਼ਨ ਸਕਿਲ ਵਰਕਸ਼ਾਪ ਲਗਾਈ

ਅਜੀਤ ਡੈਸਕ 24-12-2025
ਕੋਟ ਈਸੇ ਖਾਂ, 23 ਦਸੰਬਰ (ਗੁਰਮੀਤ ਸਿੰਘ ਖਾਲਸਾ)-ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਚ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਇੰਟਰ ਐਕਟਿਵ ਸੋਫਟ ਅਤੇ ਕਮਿਊਨੀਕੇਸ਼ਨ ਸਕਿਲ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ | ਇਹ ਵਰਕਸ਼ਾਪ ਗ੍ਰੇਡ 9 ਤੋਂ 12 ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਸੀ | ਡਾ. ਅਰਵਿੰਦ ਕੁਮਾਰ ਸ਼ਰਮਾ ਵਲੋਂ ਦਿੱਤਾ ਗਿਆ ਭਾਸ਼ਣ ਵਿਦਵਤਾ, ਸਪਸ਼ਟਤਾ ਅਤੇ ਅਨੁਭਵ ਦਾ ਸ਼ਾਨਦਾਰ ਸੰਯੋਗ ਸੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਸੰਚਾਰ, ਰਣਨੀਤਕ ਸੋਚ ਅਤੇ ਦੂਰਦਰਸ਼ੀ ਕਰੀਅਰ ਯੋਜਨਾ ਬਣਾਉਣ ਦੇ ਮਹੱਤਵਪੂਰਨ ਸਿਧਾਂਤਾਂ ਨਾਲ ਰੂਬਰੂ ਕਰਵਾਇਆ | ਅਸਲ ਜ਼ਿੰਦਗੀ ਨਾਲ ਜੁੜੀਆਂ ਉਦਾਹਰਨਾਂ, ਪ੍ਰੇਰਕ ਅਤੇ ਖੁੱਲ੍ਹੇ ਸੰਵਾਦਾਂ ਨੇ ਸੈਸ਼ਨ ਨੂੰ ਪ੍ਰਭਾਵਸ਼ਾਲੀ ਬਣਾਇਆ | ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਨੇ ਉਨ੍ਹਾਂ ਦੀ ਗਹਿਰੀ ਦਿਲਚਸਪੀ ਅਤੇ ਸਿੱਖਣ ਪ੍ਰਤੀ ਉਤਸ਼ਾਹ ਦਿਖਾਇਆ | ਇਸ ਮੌਕੇ ਸਕੂਲ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ ਦੇ ਬੇਟੇ ਡਾ. ਚਾਹਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਂਸਲਰ, ਜੋਗਿੰਦਰ ਸਿੰਘ ਸਰਪੰਚ, ਸਵਿੰਦਰ ਸਿੰਘ ਸਿੱਧੂ ਅਤੇ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ |
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਸਕੂਲ ਕੈਪਟਨ ਤੇ ਹਾਊਸ ਕੈਪਟਨ ਕੀਤੇ ਗਏ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।