20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਸਨਮਾਨਿਤ

ਅਜੀਤ ਡੈਸਕ 24-12-2025
ਠੱਠੀ ਭਾਈ, 23 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਸਕੂਲਾਂ ਵਿਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ ਵਿਚ ਗਿਆਨ ਸਾਗਰ ਪਬਲਿਕ ਸਕੂਲ ਪਿੰਡ ਠੱਠੀ ਭਾਈ ਨੇ ਵੀ ਹਿੱਸਾ ਲਿਆ | ਇਸ ਧਾਰਮਿਕ ਪ੍ਰੀਖਿਆ ਵਿਚ ਸਕੂਲ ਦੇ ਪੰਜ ਬੱਚਿਆਂ ਨੇ ਵਜ਼ੀਫਾ ਪ੍ਰਾਪਤ ਕੀਤਾ | ਸਕੂਲ ਦੇ ਬੱਚਿਆਂ ਨੂੰ ਵਜ਼ੀਫਾ ਦੇ ਕੇ ਸਨਮਾਨਿਤ ਕਰਨ ਲਈ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭਾਈ ਸੁਖਹਰਪ੍ਰੀਤ ਸਿੰਘ ਰੋਡੇ ਵਿਸ਼ੇਸ਼ ਤੌਰ ਤੇ ਸਕੂਲ ਪਹੁੰਚੇ ਤੇ ਬੱਚਿਆਂ ਨੂੰ ਗੁਰੂ ਇਤਿਹਾਸ, ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ | ਇਸ ਮੌਕੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ, ਪਿ੍ੰਸੀਪਲ ਗੁਰਸੇਵਕ ਸਿੰਘ ਚਾਨੀ, ਸੁਖਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਕੁਲਬੀਰ ਸਿੰਘ ਪ੍ਰਚਾਰਕ, ਕਮੇਟੀ ਮੈਂਬਰ ਗੁਰਨੈਬ ਸਿੰਘ ਅਕਾਲੀ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਅਧਿਆਪਕ ਮਾਪੇ ਮਿਲਣੀ ਹੋਈ ਅਗਲੀ ਖ਼ਬਰ ਸੌਫਟ ਤੇ ਕਮਿਊਨੀਕੇਸ਼ਨ ਸਕਿਲ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।