20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਅਧਿਆਪਕ ਮਾਪੇ ਮਿਲਣੀ ਹੋਈ

ਅਜੀਤ ਡੈਸਕ 24-12-2025
ਨਿਹਾਲ ਸਿੰਘ ਵਾਲਾ, 23 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਪਹੁੰਚੇ ਹੋਏ ਮਾਪਿਆਂ ਨੂੰ ਇੰਚਾਰਜ ਅਧਿਆਪਕ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਬੱਚਿਆਂ ਨੂੰ ਪੜ੍ਹਾਉਣ 'ਚ ਮਾਪਿਆਂ ਦੀ ਅਹਿਮ ਭੂਮਿਕਾ ਬਾਰੇ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੇ ਮਾਪਿਆਂ ਨੂੰ ਦੱਸਿਆ ਕਿ ਸਾਰੇ ਮਾਪੇ ਆਪਣੇ ਬੱਚਿਆਂ ਕੋਲ ਰੋਜ਼ਾਨਾ ਪੰਜ ਤੋਂ ਦਸ ਮਿੰਟ ਬੈਠ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਵਲੋਂ ਕੀਤੇ ਚੰਗੇ ਕੰਮਾਂ ਦੀ ਪ੍ਰਸ਼ੰਸਾ ਕਰਨ ਅਤੇ ਕਹਿਣ ਕਿ ਮੈਨੂੰ ਤੇਰੇ ਉੱਤੇ ਮਾਣ ਹੈ | ਉਨ੍ਹਾਂ ਨੇ ਬੱਚਿਆਂ ਦੀਆਂ ਸਿੱਖਣ ਸਬੰਧੀ ਆਦਤਾਂ ਬਣਾਉਣ 'ਚ ਮਾਪਿਆਂ ਦੀ ਭੂਮਿਕਾ ਬਾਰੇ ਵੀ ਗੱਲਬਾਤ ਕੀਤੀ | ਇਸ ਮੀਟਿੰਗ 'ਚ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰ ਸਬੰਧੀ ਕੀਤੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਜਿੱਥੇ ਸਕੂਲਾਂ ਦੀਆਂ ਇਮਾਰਤਾਂ 'ਚ ਬੇਮਿਸਾਲ ਸੁਧਾਰ ਕੀਤੇ ਜਾ ਰਹੇ ਹਨ ਉੱਥੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਕੁਲਵੰਤ ਸਿੰਘ ਗਰੇਵਾਲ ਪੱਤੋ, ਰਮੇਸ਼ ਕੁਮਾਰ, ਸਤਪਾਲ ਭੋਲਾ, ਚੇਅਰਮੈਨ ਬੇਅੰਤ ਕੌਰ, ਨਵਜੋਤ ਕੌਰ, ਰਾਜਵਿੰਦਰ ਕੌਰ, ਹਰਸ਼ਪਿੰਦਰ ਸਿੰਘ, ਬੇਅੰਤ ਸਿੰਘ, ਜਸਪਾਲ ਕੌਰ, ਨਿਸ਼ੂ ਰਾਣੀ, ਅੰਜੂ ਬਾਲਾ, ਲਵਜੋਤ ਕੌਰ, ਮਨਦੀਪ ਕੌਰ, ਕਰਨੈਲ ਸਿੰਘ ਆਦਿ ਹਾਜ਼ਰ ਸਨ | ਸਟੇਜ ਸੈਕਟਰੀ ਦੀ ਭੂਮਿਕਾ ਜਸਪਾਲ ਸਿੰਘ ਅਤੇ ਬੇਅੰਤ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਤਖ਼ਤੂਪੁਰਾ ਸਾਹਿਬ ਵਿਖੇ 15 ਜਨਵਰੀ ਨੂੰ ਕਰੇਗਾ ਸਿਆਸੀ ਕਾਨਫ਼ਰੰਸ-ਬਲਰਾਜ ਸਿੰਘ ਖ਼ਾਲਸਾ ਅਗਲੀ ਖ਼ਬਰ ਧਾਰਮਿਕ ਪ੍ਰੀਖਿਆ 'ਚੋਂ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।