07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਵਾਲਾਤ 'ਚੋਂ ਫ਼ਰਾਰ ਹੋਇਆ ਵਿਅਕਤੀ ਬੱਧਨੀ ਕਲਾਂ ਪੁਲਿਸ ਵਲੋਂ ਕਾਬੂ

ਅਜੀਤ ਡੈਸਕ 25-12-2025
ਬੱਧਨੀ ਕਲਾਂ, 24 ਦਸੰਬਰ (ਸੰਜੀਵ ਕੋਛੜ)-ਮਾਨਯੋਗ ਡੀ.ਜੀ.ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ, ਬਾਲ ਕ੍ਰਿਸ਼ਨ ਸ਼ਰਮਾ ਐਸ.ਪੀ. ਮੋਗਾ ਦੀ ਅਗਵਾਈ ਤੇ ਨਿਹਾਲ ਸਿੰਘ ਵਾਲਾ ਦੇ ਉਪ ਕਪਤਾਨ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਵਲੋਂ ਕੀਤੀ ਜਾ ਰਹੀ ਕਾਰਵਾਈ ਤਹਿਤ ਬੀਤੇ 16 ਦਸੰਬਰ ਨੂੰ ਹਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਬੱਧਨੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 32 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ ਜਿਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਉਪਰੰਤ ਬੱਧਨੀ ਕਲਾਂ ਪੁਲਿਸ ਕੋਲ ਇਕ ਦਿਨ ਦੇ ਰਿਮਾਂਡ ਤੇ ਹਵਾਲਾਤ 'ਚ ਬੰਦ ਸੀ ਜੋ 17 ਦਸੰਬਰ ਦੀ ਰਾਤ ਨੂੰ ਹਵਾਲਾਤ ਦੀ ਛੱਤ ਦੀਆਂ ਟਾਈਲਾਂ ਪੁੱਟ ਕੇ ਫ਼ਰਾਰ ਹੋ ਗਿਆ ਸੀ ਜਿਸ 'ਤੇ 18 ਦਸੰਬਰ ਨੂੰ ਇਕ ਹੋਰ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਸੀ, ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਬੱਧਨੀ ਕਲਾਂ ਦੀ ਪੁਲਿਸ ਨੇ ਵੱਖ-ਵੱਖ ਪਹਿਲੂਆਂ, ਸੀ.ਸੀ.ਟੀ.ਵੀ. ਕੈਮਰਿਆਂ ਤੇ ਤਕਨੀਕੀ ਮਾਹਿਰਾਂ ਰਾਹੀਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਹਰਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਨੂੰ ਦੋਨਾਂ ਮੁਕੱਦਮਿਆਂ 'ਚ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਉਪਰੰਤ ਅਗਲੀ ਪੁੱਛ ਗਿੱਛ ਅਮਲ 'ਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਮੋਗਾ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਵਲੋਂ ਹੋਟਲਾਂ ਰੈਸਟੋਰੈਂਟਾਂ ਤੇ ਪੈਲੇਸਾਂ 'ਚ ਅਚਨਚੇਤ ਚੈਕਿੰਗ ਅਗਲੀ ਖ਼ਬਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ-ਸਨੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।