08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਧੂੜਕੋਟ ਰਣਸੀਂਹ ਦੇ ਮਿ੍ਤਕ ਅਧਿਆਪਕ ਜੋੜੇ ਦੀ ਹੋਈ ਬੇਵਕਤੀ ਮੌਤ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 25-12-2025
• ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਤੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਚੁੱਕਣ ਦਾ ਐਲਾਨ
ਨਿਹਾਲ ਸਿੰਘ ਵਾਲਾ, 24 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅੰਗਰੇਜ਼ੀ ਅਧਿਆਪਕ ਸਰਕਾਰੀ ਹਾਈ ਸਕੂਲ ਖੋਟੇ ਅਤੇ ਉਨ੍ਹਾਂ ਦੀ ਧਰਮ-ਪਤਨੀ ਕਮਲਜੀਤ ਕੌਰ ਡੀ.ਪੀ.ਏ. ਸਰਕਾਰੀ ਹਾਈ ਸਕੂਲ ਲੜਕੀਆਂ ਪੱਤੋ ਹੀਰਾ ਸਿੰਘ ਦੀ ਚੋਣ ਡਿਊਟੀ 'ਤੇ ਜਾਂਦੇ ਵਕਤ ਬੇਵਕਤੀ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਪਿੰਡ ਧੂੜਕੋਟ ਰਣਸੀਂਹ ਗੁਰਦੁਆਰਾ ਸਾਹਿਬ ਵਿਚ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਕੀਤੀ ਗਈ | ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿ੍ਤਕਾਂ ਦੇ ਗ੍ਰਹਿ ਵਿਖੇ ਪੁੱਜ ਕੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵੀ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੋਨਾਂ ਅਧਿਆਪਕਾਂ ਦੀ ਹੋਈ ਬੇਵਕਤੀ ਮੌਤ 'ਤੇ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ | ਇਸ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ਵਲੋਂ ਚੁੱਕੀ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਜੋ ਅਧਿਆਪਕ ਸਾਥੀਆਂ ਜਾਂ ਮਿ੍ਤਕਾਂ ਦੇ ਕਰੀਬੀਆਂ ਵਲੋਂ ਇਕ-ਦੋ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਹਨ ਉਨ੍ਹਾਂ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਜਲਦ ਢੁਕਵੇਂ ਹੱਲ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕੀਟ ਕਮੇਟੀ ਬਰਿੰਦਰ ਕੁਮਾਰ ਮਧੇਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਮਿ੍ਤਕ ਅਧਿਆਪਕ ਜੋੜੇ ਦੀ ਅੰਤਿਮ ਅਰਦਾਸ ਨੂੰ ਨਹੀਂ ਦਿੱਤੀ ਕੋਈ ਅਹਿਮੀਅਤ- ਅਕਾਲੀ ਆਗੂ ਧਰਮਕੋਟ ਅਗਲੀ ਖ਼ਬਰ ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।