08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖੇਡਾਂ ਸਾਨੂੰ ਤੰਦਰੁਸਤ ਬਣਾਉਂਦੀਆਂ ਹਨ- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ

ਅਜੀਤ ਡੈਸਕ 25-12-2025
ਕਿਸ਼ਨਪੁਰਾ ਕਲਾਂ, 24 ਦਸੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਕਿਸ਼ਨਪੁਰਾ ਕਲਾਂ ਵਿਖੇ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਤੇ ਪਿ੍ੰਸੀਪਲ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਖੇਡਾਂ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਕਰਵਾਈਆਂ ਗਈਆਂ | ਖੇਡ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਜੋਸ਼ ਨਾਲ ਭਾਗ ਲਿਆ ਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ 'ਚ ਗੁਰਪ੍ਰੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ ਨੇ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਐਮ.ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਅਤੇ ਸਕੂਲ ਦੀ ਪਿ੍ੰਸੀਪਲ ਸੁਰਿੰਦਰਪਾਲ ਕੌਰ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ | ਖੇਡ ਸਮਾਗਮ ਨੇ ਵਿਦਿਆਰਥੀਆਂ ਵਿਚ ਖੇਡ ਭਾਵਨਾ ਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ | ਸਮਾਗਮ ਦੌਰਾਨ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਯਾਦਗਾਰੀ ਚੰਦ ਦੇ ਕੇ ਸਨਮਾਨਿਤ ਕੀਤਾ | ਸਾਬਕਾ ਸਰਪੰਚ ਸਵਰਨਜੀਤ ਸਿੰਘ ਕਾਕਾ ਜ਼ੈਲਦਾਰ ਵਲੋਂ ਵੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਤੇ ਨਗਦ ਰਾਸ਼ੀ ਦਿੱਤੀ ਗਈ | ਇਸ ਮੌਕੇ ਸਵਰਨਜੀਤ ਸਿੰਘ, ਹਰਿੰਦਰ ਕੌਰ ਸ਼ਾਹ, ਪਿ੍ੰਸੀਪਲ ਕਮਲਜੀਤ ਕੌਰ ਟੈਗੋਰ ਕਾਲਜ, ਕੁਲਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਧਰਮਿੰਦਰ ਸਿੰਘ, ਅਵਤਾਰ ਸਿੰਘ ਮਾਨ, ਅਮਰਜੀਤ ਅੰਬਾ, ਜਗਸੀਰ ਸਿੰਘ ਸੀਰਾ, ਆਤਮਾ ਸਿੰਘ ਬਿੱਟੂ, ਰਾਜਨ ਬਾਈ, ਰਣਜੀਤ ਮੁਨੀਮ, ਤਰਸੇਮ ਸਿੰਘ ਸਾਬਕਾ ਪੰਚ, ਨੰਬਰਦਾਰ ਅਤਿੰਦਰ ਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮੋਗਾ ਜ਼ਿਲ੍ਹੇ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕ... ਅਗਲੀ ਖ਼ਬਰ ਪਿੰਡ ਦੱਦਾਹੂਰ 'ਚ 'ਆਪ' ਪਾਰਟੀ ਛੱਡ ਕੇ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਈ ਵਰਕਰ ਕਾਂਗਰਸ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।