08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮੋਗਾ ਜ਼ਿਲ੍ਹੇ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ

ਅਜੀਤ ਡੈਸਕ 25-12-2025
ਧਰਮਕੋਟ, 24 ਦਸੰਬਰ (ਪਰਮਜੀਤ ਸਿੰਘ)-ਡਾ. ਦਲਜੀਤ ਕੌਰ ਤੂਰ ਜੋ ਕਿ ਪਿਛਲੇ 14 ਸਾਲਾਂ ਤੋਂ ਇਸ ਕਾਲਜ ਵਿਚ ਪਿ੍ੰਸੀਪਲ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ ਬੀ.ਐਸ.ਸੀ. ਨਰਸਿੰਗ ਪਹਿਲਾ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਉਸ 'ਚ ਕਾਲਜ ਦੀ ਵਿਦਿਆਰਥਣ ਜਸਲੀਨ ਕੌਰ ਨੇ ਮੋਗਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ (8.50) ਅਤੇ ਕਸ਼ਿਸ਼ ਅਰੋੜਾ ਨੇ ਦੂਜਾ ਸਥਾਨ, ਅਵਨੀਤ ਕੌਰ, ਗੁਰਨੂਰ ਕੌਰ, ਸਰਬਜੀਤ ਕੌਰ ਅਤੇ ਕੋਮਲ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਇਸ ਦੇ ਨਾਲ ਹੀ ਕਾਲਜ ਦਾ ਨਤੀਜਾ ਵੀ ਬਹੁਤ ਵਧੀਆ ਰਿਹਾ | ਉਨ੍ਹਾਂ ਨੇ ਇਸ ਦੇ ਲਈ ਕਾਲਜ ਦੀ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਦੇਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੇ ਰਹਿੰਦੇ ਹਨ | ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ ਅਤੇ ਡਾਇਰੈਕਟਰ ਅਮਿਤੋਜ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਗੁਰਦਿਆਲ ਸਿੰਘ ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਕਾਲਜ ਦੇ ਪਿ੍ੰਸੀਪਲ ਦੀ ਯੋਗ ਅਗਵਾਈ ਤੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਦੱਸਿਆ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ ਅਗਲੀ ਖ਼ਬਰ ਖੇਡਾਂ ਸਾਨੂੰ ਤੰਦਰੁਸਤ ਬਣਾਉਂਦੀਆਂ ਹਨ- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।