08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ

ਅਜੀਤ ਡੈਸਕ 25-12-2025
ਫ਼ਤਿਹਗੜ੍ਹ ਪੰਜਤੂਰ, 24 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੀ ਯਾਦ 'ਚ ਸਫ਼ਰ-ਏ-ਸ਼ਹਾਦਤ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਸਰਸਾ ਨਦੀ 'ਤੇ ਵਿਛੋੜਾ, ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਸਾਹਿਬ ਦੀ ਗੜੀ ਛੱਡ ਕੇ ਜਾਣਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਇਹ ਸਾਰਾ ਇਤਿਹਾਸ ਦੁਹਰਾਇਆ ਗਿਆ | ਉਪਰੰਤ ਬੱਚਿਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਵੱਡੇ ਸਾਹਿਬਜ਼ਾਦਿਆਂ ਨਾਲ ਸੰਬੰਧਿਤ ਕਵਿਤਾਵਾਂ ਤੇ ਕਵੀਸ਼ਰੀਆਂ ਵੀ ਪੇਸ਼ ਕੀਤੀਆਂ ਗਈਆਂ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਖੱਤਰੀ ਸਭਾ ਮੋਗਾ ਨੇ ਸਵਾਮੀ ਸ਼ਰਧਾ ਨੰਦ ਦਾ ਬਲੀਦਾਨ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮੋਗਾ ਜ਼ਿਲ੍ਹੇ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।