08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਲੋਂ ਗੁਰਮਤਿ ਚੇਤਨਾ ਮਾਰਚ

ਅਜੀਤ ਡੈਸਕ 25-12-2025
ਮੋਗਾ, 23 ਦਸੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਤਾ ਗੁਜ਼ਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼ਬਦ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਤੇ ਹੁਕਮਨਾਮਾ ਹੋਇਆ | ਇਸ ਮੌਕੇ ਸਕੂਲ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ ਦੀ ਅਗਵਾਈ ਹੇਠ ਸਕੂਲ ਤੋਂ ਗੁਰਮਤਿ ਚੇਤਨਾ ਮਾਰਚ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸਕੂਲ ਵਿਖੇ ਸਮਾਪਤ ਹੋਇਆ | ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪਿ੍ੰਸੀਪਲ ਕੁਲਵੰਤ ਸਿੰਘ ਕਲਸੀ ਸਟਾਫ਼ ਤੇ ਵਿਦਿਆਰਥੀ ਸ਼ਾਮਲ ਸਨ |
ਪਿਛਲੀ ਖ਼ਬਰ ਕਾਮਰੇਡ ਪਿਆਰਾ ਸਿੰਘ ਢੁੱਡੀਕੇ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਖੱਤਰੀ ਸਭਾ ਮੋਗਾ ਨੇ ਸਵਾਮੀ ਸ਼ਰਧਾ ਨੰਦ ਦਾ ਬਲੀਦਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।