09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਰਦਾਰ ਗੁਲਜ਼ਾਰ ਸਿੰਘ ਸਕੂਲ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 25-12-2025
ਕਿਸ਼ਨਪੁਰਾ ਕਲਾਂ, 24 ਦਸੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਗੁਲਜ਼ਾਰ ਸਿੰਘ ਯੂਨੀਵਰਸਲ ਸਕੂਲ ਦੇ ਐੱਮ. ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ, ਪਿ੍ੰਸੀਪਲ ਸੁਰਿੰਦਰਪਾਲ ਕੌਰ ਦੀ ਅਗਵਾਈ ਹੇਠ ਤਾਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਤਿੰਨ ਸਕੂਲਾਂ ਦੀ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮਾਗਮ ਦੌਰਾਨ ਸ਼ਬਦ ਕੀਰਤਨ, ਕਵਿਤਾ ਉਚਾਰਨ, ਕਵੀਸ਼ਰੀ ਮੁਕਾਬਲੇ, ਸਵਾਲ ਜਵਾਬ, ਦਸਤਾਰ ਮੁਕਾਬਲੇ ਆਦਿ ਹੋਰ ਮੁਕਾਬਲੇ ਕਰਵਾਏ ਗਏ | ਐਮ.ਡੀ. ਸੁਰਿੰਦਰਪਾਲ ਕੌਰ ਤੇ ਐੱਮ. ਡੀ. ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ | ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਕੋਈ ਖ਼ੁਸ਼ੀ ਦੇ ਸਮਾਗਮ ਨਹੀਂ ਕਰਾਉਣੇ ਚਾਹੀਦੇ ਤੇ ਜੇਕਰ ਹੋ ਸਕਦਾ ਹੈ ਤਾਂ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਨਾਮ ਜਪਣਾ ਚਾਹੀਦਾ ਹੈ | ਇਸ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਪੰਥਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੇਲ ਸਿੰਘ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਹੋਈਆਂ ਸ਼ਹੀਦੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸਟੇਜ ਦਾ ਸੰਚਾਲਨ ਧਾਰਮਿਕ ਅਧਿਆਪਕ ਦਿਲਪ੍ਰੀਤ ਸਿੰਘ ਨੇ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਪਹਿਲੇ ਦੂਜੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਜੀਤ ਕੌਰ ਮਾਨ, ਅਰਸ਼ਦੀਪ ਸਿੰਘ, ਮਾਸਟਰ ਜਤਿੰਦਰ ਸਿੰਘ, ਜਸਪ੍ਰੀਤ ਕੌਰ, ਰਮਨਦੀਪ ਕੌਰ, ਕਿਰਨਜੀਤ ਕੌਰ, ਕਮਲਜੀਤ ਕੌਰ, ਨਵਦੀਪ ਕੌਰ, ਰਾਧਿਕਾ ਮੈਡਮ, ਲਖਬੀਰ ਮੈਡਮ, ਬਲਵੀਰ ਕੌਰ, ਅੰਜੂ ਮੈਡਮ ਤੇ ਜਗਦੀਸ਼ ਸਿੰਘ ਦੀਸ਼ਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਥਾਂ-ਥਾਂ 'ਤੇ ਨਗਰ ਕੀਰਤਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।