09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਲੂਮਿੰਗ ਬਡਜ਼ ਸਕੂਲ ਵਿਖੇ ਕ੍ਰਿਸਮਸ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-12-2025
ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਕ੍ਰਿਸਮਸ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਸੈਂਟਾ ਕਲੋਜ਼ ਦਾ ਭੇਸ ਬਣਾ ਕੇ ਜਿੰਗਲ ਬੈੱਲ-ਜਿੰਗਲ ਬੈੱਲ ਗਾਣੇ ਉੱਪਰ ਡਾਂਸ ਕੀਤਾ ਗਿਆ ਅਤੇ ਸਭਾ ਵਿਚ ਮੌਜੂਦ ਵਿਦਿਆਰਥੀਆਂ ਵਿਚ ਟਾਫ਼ੀਆਂ ਵੰਡੀਆਂ ਗਈਆਂ | ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਅਤੇ ਆਰਟੀਕਲ ਰਾਹੀਂ ਇਸ ਦਿਨ ਨਾਲ ਸਬੰਧਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕ੍ਰਿਸਮਸ ਹਰ ਸਾਲ 25 ਦਸੰਬਰ ਨੂੰ ਯਿਸੂ ਮਸੀਹ ਦੇ ਜਨਮ ਦੀ ਖ਼ੁਸ਼ੀ ਵਿਚ ਮਨਾਇਆ ਜਾਣ ਵਾਲਾ ਤਿਉਹਾਰ ਹੈ | ਇਸਾਈ ਭਾਈਚਾਰੇ ਵਿਚ ਇਸ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੈ | ਆਧੁਨਿਕ ਕ੍ਰਿਸਮਸ ਦੀਆਂ ਛੁੱਟੀਆਂ ਵਿਚ ਇਕ ਦੂਜੇ ਨੂੰ ਉਪਹਾਰ ਦੇਣਾ, ਗਿਰਜਾਘਰ ਵਿਚ ਸਮਾਰੋਹ ਤੇ ਵੱਖ-ਵੱਖ ਸਜਾਵਟਾਂ ਕਰਨਾ ਸ਼ਾਮਿਲ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਇਸ ਦਿਨ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ | ਚੇਅਰਪਰਸਨ ਕਮਲ ਸੈਣੀ ਨੇ ਬੱਚਿਆਂ ਨੂੰ ਕਿਹਾ ਕਿ ਭਾਰਤ ਵਿਚ ਮਨਾਏ ਜਾਣ ਵਾਲੇ ਤਿਉਹਾਰ ਭਾਰਤ ਦੀ ਏਕਤਾ ਤੇ ਅਖੰਡਤਾ ਦਾ ਪ੍ਰਤੀਕ ਹਨ | ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਜਿੱਥੇ ਅਨੇਕਾਂ ਧਰਮਾਂ ਦੇ ਲੋਕ ਰਹਿੰਦੇ ਹਨ ਤੇ ਹਰ ਧਰਮ ਦੇ ਨਾਲ ਕਈ ਤਿਉਹਾਰ ਜੁੜੇ ਹੋਏ ਹਨ ਜੋ ਉਨ੍ਹਾਂ ਧਰਮਾਂ ਦੀ ਪਿਛੋਕੜ ਤੇ ਸਭਿਆਚਾਰ ਨੂੰ ਦਰਸਾਉਂਦੇ ਹਨ | ਸਾਨੂੰ ਹਰ ਇਕ ਧਰਮ ਅਤੇ ਉਸ ਨਾਲ ਜੁੜੇ ਹੋਏ ਤਿਉਹਾਰਾਂ ਦਾ ਸਨਮਾਨ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ | ਸਕੂਲ ਪ੍ਰਸ਼ਾਸਨ ਵਲੋਂ ਸਟਾਫ਼ ਵਿਚ ਚਾਕਲੇਟ ਵੰਡ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ |
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸਰਦਾਰ ਗੁਲਜ਼ਾਰ ਸਿੰਘ ਸਕੂਲ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।