07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 26-12-2025
ਨਿਹਾਲ ਸਿੰਘ ਵਾਲਾ, 25 ਦਸੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਅਜੈ ਗਾਂਧੀ ਵਲੋਂ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਤੇ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਅਨਵਰ ਅਲੀ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਸਮੇਂ ਇਕ ਵਿਅਕਤੀ ਨੂੰ ਕਾਬੂ ਕਰਦਿਆਂ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਕੀਤੀ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਪੋਹਲਾ ਸਿੰਘ ਵਾਸੀ ਰਾਮੂੰਵਾਲਾ ਕਲਾਂ ਵਜੋਂ ਹੋਈ ਹੈ | ਉਕਤ ਵਿਅਕਤੀ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਹੌਲਦਾਰ ਸਿਕੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਕਰਦੇ ਸਮੇਂ ਤਰਸੇਮ ਸਿੰਘ ਉਰਫ ਇਕਬਾਲ ਪੁੱਤਰ ਜਗਸੀਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੂੰ ਕਾਬੂ ਕਰਦਿਆਂ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਉਕਤ ਵਿਅਕਤੀ ਖ਼ਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਅਟਲ ਬਿਹਾਰੀ ਵਾਜਪਾਈ ਵਲੋਂ ਲਾਗੂ ਕੀਤੇ ਗਏ ਸਿੱਖਿਆ, ਪੋਖਰਣ, ਪ੍ਰਮਾਣੂ ਪ੍ਰੀਖਣ ਤੇ ਅੱਤਵਾਦ ਵਿਰੋਧੀ ਕਾਨੂੰਨਾਂ ਨਾਲ ਸੰ... ਅਗਲੀ ਖ਼ਬਰ ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਜੇਤੂ ਕੁਲਵਿੰਦਰ ਕੌਰ ਗਿੱਲ ਨੂੰ ਏ.ਡੀ.ਸੀ. ਮੋਗਾ ਨੇ ਦਿੱਤਾ ਸਰਟੀਫਿਕੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।