19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਿਦਿਆਰਥੀ ਯੂਨੀਅਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਦੀ ਗਿ੍ਫ਼ਤਾਰੀ ਖ਼ਿਲਾਫ ਪ੍ਰਦਰਸ਼ਨ <br/>

ਅਜੀਤ ਡੈਸਕ 17-06-2025

ਮਲੇਰਕੋਟਲਾ, 16 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪਿਛਲੇ ਕਰੀਬ 10 ਵਰਿ੍ਹਆਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬੇਜ਼ਮੀਨੇ ਲੋਕਾਂ ਨੂੰ ਕਾਨੂੰਨੀ ਚਾਰਾਜੋਈ ਰਾਹੀਂ ਜ਼ਮੀਨਾਂ ਦਿਵਾਉਣ ਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ | ਇਹ ਕਹਿਣਾ ਹੈ ਵਿਦਿਆਰਥੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਮਲਦੀਪ ਕੌਰ ਦਾ | ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮਲੇਰਕੋਟਲਾ ਵਿਖੇ ਵਿਦਿਆਰਥੀ ਯੂਨੀਅਨ ਵਲੋਂ ਸਰਕਾਰ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਰੈਲੀ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਤੋਂ ਉਨ੍ਹਾਂ ਨੇ ਲੈਂਡ ਸੀਲਿੰਗ ਐਕਟ 1972 ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ | ਜਿਸ ਦੇ ਤਹਿਤ ਸੰਗਰੂਰ ਨੇੜਲੇ ਬੀੜ ਐਸ਼ਵਾਨ ਨਾਂ ਦੇ ਬੇ-ਚਿਰਾਗ ਪਿੰਡ ਨੂੰ ਬੇਗਮਪੁਰਾ ਵਿਚ ਤਬਦੀਲ ਕਰਨ ਦੇ ਲਈ ਮੁਹਿੰਮ ਆਰੰਭੀ ਹੋਈ ਸੀ | ਬੀਤੀ 28 ਫਰਵਰੀ ਨੂੰ ਬੇ-ਚਿਰਾਗ ਪਿੰਡ ਵਿਚ ਚਿਰਾਗ ਜਗਾ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗਮਪੁਰਾ ਪਿੰਡ ਵਸਾਉਣ ਦਾ ਐਲਾਨ ਕੀਤਾ ਗਿਆ ਸੀ | ਆਗੂਆਂ ਨੇ ਕਿਹਾ ਕਿ ਜੇਲ੍ਹਾਂ ਵਿਚ ਬੰਦ ਮਜ਼ਦੂਰ ਅÏਰਤਾਂ ਸਮੇਤ ਮਜ਼ਦੂਰਾਂ ਦੀ ਰਿਹਾਈ ਲਈ 13 ਜੂਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਸੰਗਰੂਰ ਪ੍ਰਸ਼ਾਸਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਕੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਗਿ੍ਫ਼ਤਾਰ ਕਰ ਕੇ ਬਠਿੰਡਾ ਜੇਲ੍ਹ ਵਿਚ ਭੇਜ ਦਿੱਤਾ ਗਿਆ | ਯੂਨੀਅਨ ਨੇ ਮੰਗ ਕੀਤੀ ਕਿ ਜਥੇਬੰਦੀ ਦੇ ਆਗੂ ਬਿੱਕਰ ਸਿੰਘ ਹਥੋਆ ਸਣੇ ਬਾਕੀ ਦਲਿਤ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ | ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਜੇਲ੍ਹ ਵਿਚ ਬੰਦ ਬੇਕਸੂਰ ਦਲਿਤ ਮਜ਼ਦੂਰਾਂ ਦੇ ਹੱਕ ਵਿਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ ਵਿਦਿਆਰਥੀ ਯੂਨੀਅਨ ਪੰਜਾਬ ਉਸ ਦਾ ਸਾਥ ਦੇਵੇਗੀ | ਇਸ ਮੌਕੇ ਰੋਸ਼ਨ ਸ਼ਰਮਾ, ਫੈਜ਼ਲ ਖਾਨ, ਹਰਸ਼ਦੀਪ ਸਿੰਘ, ਸਿਮਰਨਦੀਪ ਸਿੰਘ, ਸਤਨਾਮ ਸਿੰਘ, ਹੁਸਨਦੀਪ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਨੇ ਤਿੰਨ ਮਹੀਨਿਆਂ 'ਚ ਨਸ਼ਾ ਰੋਕੂ ਐਕਟ ਅਧੀਨ 24 ਮੁਕੱਦਮੇ ਦਰਜ ਕਰਕੇ 28 ਤਸਕਰਾਂ ਨੂੰ ਭੇਜਿਆ ਜੇਲ੍ਹਾਂ 'ਚ - ਜੇ... ਅਗਲੀ ਖ਼ਬਰ ਬੀ.ਕੇ.ਯੂ ਏਕਤਾ ਉਗਰਾਹਾਂ ਵਲੋਂ ਬੈਂਕ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।