19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੁਲਿਸ ਨੇ ਤਿੰਨ ਮਹੀਨਿਆਂ 'ਚ ਨਸ਼ਾ ਰੋਕੂ ਐਕਟ ਅਧੀਨ 24 ਮੁਕੱਦਮੇ ਦਰਜ ਕਰਕੇ 28 ਤਸਕਰਾਂ ਨੂੰ ਭੇਜਿਆ ਜੇਲ੍ਹਾਂ 'ਚ - ਜੇਜੀ <br/>

ਅਜੀਤ ਡੈਸਕ 17-06-2025

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਮਦਨ ਸ਼ਰਮਾ)- ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ (ਆਈ.ਪੀ.ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਹਿਰਾਗਾਗਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਦਰਜਨਾਂ ਨਸ਼ਾ ਸਮਗਲਰਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿਚ ਨਸ਼ਾ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਦਪਿੰਦਰਪਾਲ ਸਿੰਘ ਜੇਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦੱਸਿਆ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿਚ ਨਸ਼ਾ ਰੋਕੂ ਐਕਟ ਅਧੀਨ 24 ਮੁਕੱਦਮੇ ਦਰਜ ਰਜਿਸਟਰ ਕਰ ਕੇ 28 ਨਸ਼ਾ ਸਮਗਲਰਾਂ ਨੂੰ ਗਿ੍ਫ਼ਤਾਰ ਕਰਦਿਆਂ ਜੇਲ੍ਹ ਵਿਚ ਭੇਜਿਆ ਹੈ | ਇਨਾਂ ਵਿਅਕਤੀਆਂ ਕੋਲੋਂ 3061 ਨਸ਼ੀਲੀਆਂ ਗੋਲੀਆਂ, 63 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ, 99.44 ਗ੍ਰਾਮ ਹੈਰੋਇਨ/ਚਿੱਟਾ, 2 ਕਿਲੋ 104 ਗ੍ਰਾਮ ਸੁਲਫਾ ਬਰਾਮਦ ਕੀਤਾ ਗਿਆ ਹੈ | ਇਸ ਤੋਂ ਇਲਾਵਾ ਨਸ਼ਾ ਕਰਨ ਦੇ ਆਦੀ 32 ਵਿਅਕਤੀਆਂ ਨੂੰ ਯੋਗ ਕਾਰਵਾਈ ਤਹਿਤ ਰਜਿਸਟਰ ਕਰਵਾ ਕੇ ਨਸ਼ਾ ਛਡਾਊ ਕੇਂਦਰ ਤੋਂ ਦਵਾਈ ਦਵਾਈ ਗਈ ਹੈ | ਇਸ ਦੇ ਨਾਲ ਹੀ ਨਸ਼ੇ ਦੇ ਆਦੀ ਪੰਜ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ | ਐਕਸਾਈਜ਼ ਐਕਟ ਤਹਿਤ ਕਾਰਵਾਈ ਕਰਦੇ ਹੋਏ 32 ਮੁਕੱਦਮੇ ਦਰਜ ਕਰ ਕੇ 31 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ | ਜਿਨ੍ਹਾਂ ਪਾਸੋਂ 2680 ਲੀਟਰ ਲਾਹਣ, 214 ਬੋਤਲਾਂ ਨਜਾਇਜ਼ ਸ਼ਰਾਬ, 293 ਬੋਤਲਾਂ ਸ਼ਰਾਬ ਠੇਕਾ ਦੇਸੀ, 96 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ), ਤਿੰਨ ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਦੇ ਨਾਲ ਹੀ ਨਸ਼ਾ ਰੋਕੂ ਐਕਟ ਅਧੀਨ ਜੋ ਦੋਸ਼ੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਹਨ ਉਨ੍ਹਾਂ ਦੀਆਂ ਗਤੀ ਵਿਧੀਆਂ 'ਤੇ 24 ਘੰਟੇ ਪੈਣੀ ਨਜ਼ਰ ਰੱਖੀ ਹੋਈ ਹੈ | ਜੇਕਰ ਕਿਸੇ ਵੀ ਜ਼ਮਾਨਤ 'ਤੇ ਆਏ ਦੋਸ਼ੀ ਵਲੋਂ ਨਸ਼ਾ ਵੇਚਣ ਸਬੰਧੀ ਜਾਣਕਾਰੀ ਨੋਟਿਸ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀਆਂ ਜ਼ਮਾਨਤਾਂ ਤੁਰੰਤ ਰੱਦ ਕਰਵਾ ਕੇ ਯੋਗ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁੜ ਜੇਲ੍ਹਾਂ ਵਿਚ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕਾ ਹਰਿਆਣਾ ਦੇ ਨਾਲ ਲੱਗਦਾ ਹੋਣ ਕਾਰਨ ਸਮੇਂ ਸਮੇਂ 'ਤੇ ਇੰਟਰਸਟੇਟ ਨਾਕੇਬੰਦੀ ਕਰਕੇ ਸ਼ੱਕੀ ਵਹਾਨਾ ਤੇ ਨਸ਼ਾ ਸਮਗਲਰਾਂ ਤੇ ਪੈਣੀ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਸਮਗਲਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ, ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਦਰ ਦੇ ਇੰਚਾਰਜ ਕਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਸ਼ਗਨਪ੍ਰੀਤ ਸਿੰਘ ਵੀ ਮੌਜੂਦ ਸਨ |

ਪਿਛਲੀ ਖ਼ਬਰ ਨੌਜਵਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਵਿਦਿਆਰਥੀ ਯੂਨੀਅਨ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਦੀ ਗਿ੍ਫ਼ਤਾਰੀ ਖ਼ਿਲਾਫ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।