ਮਲੇਰਕੋਟਲਾ, 16 ਜੂਨ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਮਲੇਰਕੋਟਲਾ ਵਿਖੇ ਇਕ ਨੌਜਵਾਨ ਵਲੋਂ ਭੇਦਭਰੀ ਹਾਲਤ ਵਿਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਥਾਨਕ ਗੋਬਿੰਦ ਨਗਰ ਨਿਵਾਸੀ ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦੇ ਦੱਸਣ ਮੁਤਾਬਿਕ ਉਕਤ ਨੌਜਵਾਨ ਜੋ ਕਿ ਬੀਤੀ ਰਾਤ ਘਰ 'ਚ ਇਕੱਲਾ ਸੀ ਅਤੇ ਜਦੋਂ ਉਹ ਸਵੇਰੇ 11 ਵਜੇ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਉਕਤ ਨੌਜਵਾਨ ਨੇ ਘਰ 'ਚ ਹੀ ਪੱਖੇ ਨਾਲ ਲਟਕ ਦੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਥਾਣਾ ਸਿਟੀ 1 ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਬਣਦੀ ਕਾਰਵਾਈ ਕਰ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |