18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹੇ ਰਹਿਣ ਦਾ ਐਲਾਨ

ਅਜੀਤ ਡੈਸਕ 17-06-2025
ਲੌਂਗੋਵਾਲ, 16 ਜੂਨ (ਵਿਨੋਦ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਤੋਂ ਇੰਚਾਰਜ ਰਜਿੰਦਰ ਦੀਪਾ ਦੇ ਅੱਜ ਕਾਂਗਰਸ ਪਾਰਟੀ ਵਿਚ ਚਲੇ ਜਾਣ ਪਿੱਛੋਂ ਉਨ੍ਹਾਂ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਕੰਮ ਕਰਨ ਵਾਲੇ ਉਨ੍ਹਾਂ ਦੇ ਸਮਰਥਕ ਰਹੇ ਲੌਂਗੋਵਾਲ ਦੇ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਹੀ ਖੜ੍ਹੇ ਰਹਿਣ ਦਾ ਐਲਾਨ ਕੀਤਾ ਹੈ | ਸਰਕਲ ਲੌਂਗੋਵਾਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਰਣਜੀਤ ਸਿੰਘ ਕੂਕਾ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ ਦੁੱਲਟ ਸਾ. ਮੀਤ ਪ੍ਰਧਾਨ ਸੋਸਾਇਟੀ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਭੋਲਾ ਸਿੰਘ ਪਿੰਡੀ ਅਤੇ ਭੋਲਾ ਸਿੰਘ ਹੀਰੋ ਵਾਲਾ ਨੇ ਦੱਸਿਆ ਕਿ ਰਾਜਿੰਦਰ ਦੀਪਾ ਦਾ ਕਾਂਗਰਸ ਪਾਰਟੀ ਵਿਚ ਜਾਣ ਦਾ ਫੈਸਲਾ ਉਨ੍ਹਾਂ ਦਾ ਨਿੱਜੀ ਫੈਸਲਾ ਹੋ ਸਕਦਾ ਹੈ ਅਤੇ ਨਾ ਹੀ ਉਨ੍ਹਾਂ ਦੇ ਚਲੇ ਜਾਣ ਨਾਲ ਅਕਾਲੀ ਦਲ ਨੂੰ ਕੋਈ ਫਰਕ ਪੈਣ ਲੱਗਾ ਹੈ | ਉਨ੍ਹਾਂ ਕਿਹਾ ਕਿ ਸਰਕਲ ਲੌਂਗੋਵਾਲ ਦਾ ਕੱਲਾ ਕੱਲਾ ਅਹੁਦੇਦਾਰ ਅਤੇ ਵਰਕਰ ਤੱਕੜੀ ਚੋਣ ਨਿਸ਼ਾਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ |
ਪਿਛਲੀ ਖ਼ਬਰ ਸੰਗਰੂਰ ਨੰੂ ਪੰਥਕ ਰੰਗ ਵਿਚ ਰੰਗਣ ਲਈ ਪਰਮਿੰਦਰ ਸਿੰਘ ਢੀਂਡਸਾ ਦੇ ਯਤਨਾਂ ਦੀ ਕਰਾਂਗੇ ਹਮਾਇਤ- ਰਿਪੂ ਢਿੱਲੋਂ <br/> ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 250 ਦੇ ਕਰੀਬ ਮਰੀਜ਼ਾਂ ਨੇ ਲਿਆ ਲਾਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।