ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਸ੍ਰੀ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ 5 ਮੈਂਬਰੀ ਕਮੇਟੀ ਨੰੂ ਸੰਗਤ ਵਲੋਂ ਜੋ ਸਹਿਯੋਗ ਦਿੱਤਾ ਜਾ ਰਿਹਾ ਹੈ, ਉਸ ਤੋਂ ਇਹ ਯਕੀਨੀ ਹੈ ਕਿ 2027 ਦੀ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਪੰਥਕ ਧਿਰਾਂ ਦੀ ਹੀ ਬਣੇਗੀ | ਉਨ੍ਹਾਂ ਕਿਹਾ ਕਿ ਸੰਗਰੂਰ ਵਿਚ ਮਰਹੂਮ ਸ: ਸੁਖਦੇਵ ਸਿੰਘ ਢੀਂਡਸਾ ਜਿਨ੍ਹਾਂ ਨੇ ਪੰਥਕ ਸਿਧਾਂਤ ਅਤੇ ਮਰਿਆਦਾ ਕਾਇਮ ਰੱਖਣ ਲਈ ਸਭ ਤੋਂ ਪਹਿਲਾ ਆਵਾਜ਼ ਬੁਲੰਦ ਕੀਤੀ ਸੀ ਦੀ ਸੋਚ ਨੰੂ ਅਗਾਂਹ ਲਿਜਾਣ ਲਈ ਸ: ਪਰਮਿੰਦਰ ਸਿੰਘ ਢੀਂਡਸਾ ਜੋ ਯਤਨ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ | ਰਿਪੂ ਢਿੱਲੋਂ ਨੇ ਕਿਹਾ ਕਿ ਹਰ ਸਿੱਖ ਵਿਅਕਤੀ ਲਈ ਸਭ ਤੋਂ ਪਹਿਲਾ ਗੁਰੂ ਦਾ ਉਟ ਆਸਰਾ ਜ਼ਰੂਰੀ ਹੈ ਅਤੇ ਸ੍ਰੀ ਤਖ਼ਤ ਸਾਹਿਬ ਮਹਾਨ ਹੈ, ਦੇ ਦਿਸ਼ਾ ਨਿਰਦੇਸ਼ਾਂ ਨੰੂ ਘਰ-ਘਰ ਲਿਜਾਉਣ ਲਈ ਉਹ ਵੀ ਵਚਨਬੱਧ ਹਨ | ਉਨ੍ਹਾਂ ਕਿਹਾ ਕਿ ਸ: ਪਰਮਿੰਦਰ ਸਿੰਘ ਢੀਂਡਸਾ ਦੀ ਰਹਿਨੁਮਾਈ ਹੇਠ ਸੰਗਰੂਰ ਜ਼ਿਲ੍ਹੇ ਵਿਚ ਅਕਾਲੀ ਦਲ ਨੰੂ ਮਜ਼ਬੂਤ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਨੰੂ ਪੰਥਕ ਰੰਗ ਵਿਚ ਮੁੜ ਰੰਗਿਆ ਜਾਵੇਗਾ |