ਧੂਰੀ, 16 ਜੂਨ (ਲਖਵੀਰ ਸਿੰਘ ਧਾਂਦਰਾ) - ਜ਼ਿਮਨੀ ਚੋਣ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਡੀ. ਸੀ ਘਨੋਰ ਖ਼ੁਰਦ ਬਲਾਕ ਕੋਆਰਡੀਨੇਟਰ ਯੂਥ ਵਿੰਗ ਆਮ ਆਦਮੀ ਪਾਰਟੀ ਧੂਰੀ ਨੇ ਕਰਦਿਆਂ ਲੁਧਿਆਣਾ ਪੱਛਮੀ ਦੇ ਲੋਕਾਂ ਨੂੰ ਸੰਜੀਵ ਅਰੋੜਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਕੋਆਰਡੀਨੇਟਰ ਮਨਜੀਤ ਸਿੰਘ ਡੀ.ਸੀ ਨੇ ਕਿਹਾ ਕਿ ਆਪ ਸਰਕਾਰ ਵਲੋਂ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਖ਼ੁਸ਼ਹਾਲ ਰਾਜ ਤੋਂ ਖ਼ੁਸ਼ ਹਨ ਅਤੇ ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ |