18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਧੂਰੀ ਵਿਕਾਸ ਮੰਚ ਨੇ ਡਾਕਖ਼ਾਨਾ 'ਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਲਈ ਮੰਗ ਪੱਤਰ ਸੌਂਪਿਆ <br/>

ਅਜੀਤ ਡੈਸਕ 17-06-2025
ਧੂਰੀ, 16 ਜੂਨ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਸ਼ਹਿਰ ਦੀਆਂ ਮੰਗਾਂ ਤੇ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਤੱਤਪਰ ਧੂਰੀ ਵਿਕਾਸ ਮੰਚ ਦੇ ਅੱਜ ਸਥਾਨਕ ਮੁੱਖ ਮੰਤਰੀ ਸੁਵਿਧਾ ਕੇਂਦਰ ਵਿਖੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਨਾਲ ਮੁਲਾਕਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪਦਿਆਂ ਸਥਾਨਕ ਡਾਕਖ਼ਾਨਾ ਵਿਚ ਪਾਸਪੋਰਟ ਸੇਵਾ ਕੇਂਦਰ ਖੋਲੇ ਜਾਣ ਦੀ ਮੰਗ ਕੀਤੀ ਹੈ | ਧੂਰੀ ਵਿਕਾਸ ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ, ਉਪ ਚੇਅਰਮੈਨ ਰਾਜੇਸ਼ਵਰ ਚੌਧਰੀ, ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ ਨੇ ਇਸ ਮੁਲਾਕਾਤ ਦੇ ਵੇਰਵੇ ਪ੍ਰੈੱਸ ਨੂੰ ਜਾਰੀ ਕਰਦਿਆਂ ਦੱਸਿਆ ਕਿ ਧੂਰੀ ਡਾਕਘਰ, ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਹੋਣ ਕਾਰਨ ਜ਼ਿਲੇ੍ਹ ਭਰ ਅਤੇ ਲਾਗਲੇ ਜ਼ਿਲਿ੍ਹਆਂ ਦੇ ਲੋਕਾਂ ਲਈ ਆਸਾਨ ਸਥਾਨ ਹੈ ਅਤੇ ਇਸ ਦੇ ਆਲ਼ੇ ਦੁਆਲੇ ਕਾਫ਼ੀ ਪਾਰਕਿੰਗ ਦੀ ਸੁਵਿਧਾ ਵੀ ਹੈ | ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹਾ ਸੰਗਰੂਰ ਵਿਚ ਕੋਈ ਪਾਸਪੋਰਟ ਸੇਵਾ ਕੇਂਦਰ ਨਹੀਂ ਹੈ ਅਤੇ ਪਾਸਪੋਰਟ ਸੇਵਾ ਕੇਂਦਰ ਦੀ ਅਣਹੋਂਦ ਵਿਚ ਸਾਡੇ ਜ਼ਿਲ੍ਹੇ ਦੇ ਵਸਨੀਕਾਂ ਲਈ ਕਾਫ਼ੀ ਅਸੁਵਿਧਾ ਦਾ ਕਾਰਨ ਬਣਿਆ ਹੈ, ਜੋ ਪਾਸਪੋਰਟ ਨਾਲ ਸਬੰਧਿਤ ਸੇਵਾਵਾਂ ਲਈ ਦੂਜੇ ਸ਼ਹਿਰਾਂ ਵਿਚ ਜਾਣ ਲਈ ਮਜਬੂਰ ਹਨ | ਧੂਰੀ ਡਾਕਘਰ ਵਿਖੇ ਪਾਸਪੋਰਟ ਸੇਵਾ ਕੇਂਦਰ ਦੀ ਸ਼ੁਰੂਆਤ ਨਾ ਸਿਰਫ਼ ਲੋਕਾਂ 'ਤੇ ਬੋਝ ਨੂੰ ਘੱਟ ਕਰੇਗੀ ਬਲਕਿ ਸੰਗਰੂਰ ਵਿਚ ਪਾਸਪੋਰਟ ਅਰਜ਼ੀ ਪ੍ਰਕਿਰਿਆ ਦੀ ਸਮੁੱਚੀ ਕੁਸ਼ਲਤਾ ਵਿਚ ਵੀ ਯੋਗਦਾਨ ਪਾਵੇਗੀ | ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਰਾਜਵੰਤ ਸਿੰਘ ਘੁੱਲੀ ਨੇ ਜਥੇਬੰਦੀ ਦੀ ਮੰਗ ਨਾਲ ਸਹਿਮਤ ਹੰੁਦਿਆਂ ਜਲਦੀ ਹੀ ਜਥੇਬੰਦੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ, ਵਰਿੰਦਰ ਸਿੰਘ ਭੁੱਲਰ, ਸੁਰਿੰਦਰਪਾਲ ਸਿੰਘ ਨੀਟਾ, ਮੀਡੀਆ ਸਕੱਤਰ ਮਨੋਹਰ ਸਿੰਘ ਸੱਗੂ, ਮੋਹਿਤ ਜਿੰਦਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕਰਵਾਏ ਦਸਤਾਰ ਮੁਕਾਬਲੇ <br/> ਅਗਲੀ ਖ਼ਬਰ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।