18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਕਰਵਾਏ ਦਸਤਾਰ ਮੁਕਾਬਲੇ <br/>

ਅਜੀਤ ਡੈਸਕ 17-06-2025
ਮਲੇਰਕੋਟਲਾ, 16 ਜੂਨ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋਂ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਅੰਦਰ ਜਾ ਕੇ ਸਿੱਖ ਇਤਿਹਾਸ ਤੇ ਦਸਤਾਰ ਦੀ ਮਹੱਤਤਾ ਨੂੰ ਰੂਪਮਾਨ ਕੀਤਾ ਜਾਂਦਾ ਹੈ | ਬੀਤੇ ਕੱਲ੍ਹ ਸੰਸਥਾ ਵਲੋਂ ਮਲੇਸ਼ੀਆ ਦੀ ਧਰਤੀ 'ਤੇ ਵਿਸ਼ਾਲ ਦਸਤਾਰ ਮੁਕਾਬਲੇ ਕਰਵਾਕੇ ਅਨੋਖਾ ਧਾਰਮਿਕ ਕਾਰਜ ਕੀਤਾ | ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਪੱਧਰ 'ਤੇ ਚਲਾਈ ਜਾ ਰਹੀ ਦਸਤਾਰ ਸਜਾਉ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਸਾਹ ਆਲਮ ਮਲੇਸ਼ੀਆ ਵਿਖੇ ਦਸਤਾਰ ਸਿਖਲਾਈ ਕੈਂਪ ਤੇ ਵਿਸ਼ਾਲ ਦਸਤਾਰ ਮੁਕਾਬਲੇ ਕਰਵਾਏ ਗਏ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖ਼ੁਰਦ ਤੇ ਮਲੇਸ਼ੀਆ ਇੰਚਾਰਜ ਸਰਬਜੀਤ ਸਿੰਘ ਐਨੋ ਨੇ ਦੱਸਿਆ ਕਿ ਦਸਤਾਰ ਤੋ ਦੂਰ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਕਰਵਾਏ ਸੁੰਦਰ ਦਸਤਾਰ ਮੁਕਾਬਲਿਆਂ 'ਚ ਸੈਂਕੜੇ ਨੌਜਵਾਨਾਂ ਨੇ ਭਾਗ ਲਿਆ | ਜੇਤੂਆਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਾਤੋਂ ਪਤਮਿੰਦਰਜੀਤ ਸਿੰਘ ਗਿੱਲ ਨੇ ਨਗਦ ਇਨਾਮ, ਟਰਾਫੀ ਤੇ ਦਸਤਾਰ ਨਾਲ ਸਨਮਾਨਿਤ ਤੇ ਭਾਗ ਲੈਣ ਵਾਲੇ ਸਾਰੇ ਨੌਜਵਾਨਾਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਦਸਤਾਰ ਸਾਡੇ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਆ ਅਨਮੋਲ ਤਾਜ ਹੈ ਜਿਸ ਕਰ ਕੇ ਆਉਣ ਵਾਲੇ ਸਮੇਂ ਦੌਰਾਨ ਮਲੇਸ਼ੀਆ ਵਿਚ ਸਾਡੀ ਸੰਸਥਾ ਵਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਮਹੀਨਾਵਾਰ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ | ਜਿਸ ਕਰ ਕੇ ਜਿਨ੍ਹਾਂ ਨੌਜਵਾਨਾ ਨੂੰ ਦਸਤਾਰ ਸਜਾਉਣੀ ਨਹੀਂ ਆਉਂਦੀ, ਉਨ੍ਹਾਂ ਨੂੰ ਦਸਤਾਰ ਦੀ ਸਹੀ ਸਿਖਲਾਈ ਦਿੱਤੀ ਜਾਵੇਗੀ | ਇਸ ਮੌਕੇ ਦਾਤੋ ਪਤਮਿੰਦਰਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹ ਆਲਮ ਮਲੇਸ਼ੀਆ ਨੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਟੀਮ ਦਾ ਸ਼ਾਨਦਾਰ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਭਾਈ ਜੋਬਨਪ੍ਰੀਤ ਸਿੰਘ, ਭਾਈ ਸਿਮਰਨਜੀਤ ਸਿੰਘ ਬੁਲੰਦਪੁਰੀ, ਬਿੱਟੂ ਸਿੰਘ ਬਠਿੰਡਾ, ਜੱਸਾ ਸਿੰਘ ਸਿੱਧੂ, ਅੰਗਰੇਜ਼ ਸਿੰਘ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਸਿੰਘ ਦੁੱਲਮਾ, ਹਰਪ੍ਰੀਤ ਸਿੰਘ ਭਿੰਡਰ, ਸੁੱਖਾ ਸਿੰਘ ਮਲੇਰਕੋਟਲਾ ਤੋਂ ਇਲਾਵਾ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਜ਼ੋਨਲ ਨਿਰੰਕਾਰੀ ਬਾਲ ਸਮਾਗਮ ਧੂਰੀ ਵਿਖੇ ਸ਼ਰਧਾ ਪੂਰਵਕ ਸੰਪੰਨ <br/> ਅਗਲੀ ਖ਼ਬਰ ਧੂਰੀ ਵਿਕਾਸ ਮੰਚ ਨੇ ਡਾਕਖ਼ਾਨਾ 'ਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਲਈ ਮੰਗ ਪੱਤਰ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।